DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਸਟਰ ਅਥਲੈਟਿਕ ਚੈਂਪੀਅਨਸ਼ਿਪ:ਸੰਗਰੂਰ ਓਵਰਆਲ ਚੈਂਪੀਅਨ

ਪਟਿਆਲਾ ਦੂਜੇ ਅਤੇ ਗੁਰਦਾਸਪੁਰ ਤੀਜੇ ਸਥਾਨ ’ਤੇ

  • fb
  • twitter
  • whatsapp
  • whatsapp
featured-img featured-img
ਜੇਤੂ ਟੀਮਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਪੰਜਾਬ ਵਲੋਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਹਿਯੋਗ ਸਦਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਭੁਪਿੰਦਰ ਸਿੰਘ ਪੂਨੀਆ ਅਤੇ ਮੀਤ ਪ੍ਰਧਾਨ ਪ੍ਰੀਤਮ ਸਿੰਘ ਮੁਹਾਲੀ ਦੀ ਸਰਪ੍ਰਸਤੀ ਹੇਠ ਡਾ. ਗੀਤਾ ਠਾਕੁਰ ਦੀ ਨਿਗਰਾਨੀ ਹੇਠ ਦੋ ਰੋਜ਼ਾ ਸੂਬਾ ਪੱਧਰੀ 46ਵੀਂ ਪੰਜਾਬ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਸੰਤ ਅਤਰ ਸਿੰਘ ਯਾਦਗਾਰੀ ਸਟੇਡੀਅਮ ਵਿੱਚ ਬੜੇ ਉਤਸ਼ਾਹ ਨਾਲ ਕਰਵਾਈ ਗਈ। ਇਸ ਮੌਕੇ ਹੋਏ ਵੱਖ ਵੱਖ ਸਖ਼ਤ ਮੁਕਾਬਲਿਆਂ ਦੌਰਾਨ ਸੰਗਰੂਰ ਨੇ 349 ਅੰਕ ਪ੍ਰਾਪਤ ਕਰਕੇ ਓਵਰਆਲ ਟਰਾਫੀ ’ਤੇ ਕਬਜ਼ਾ ਕੀਤਾ ਜਦੋਂ ਕਿ ਪਟਿਆਲਾ ਨੇ ਇੱਕ 182 ਅੰਕ ਪ੍ਰਾਪਤ ਕਰਕੇ ਦੂਸਰੇ ਸਥਾਨ ਤੇ ਅਤੇ ਗੁਰਦਾਸਪੁਰ 151 ਅੰਕ ਪ੍ਰਾਪਤ ਕਰਕੇ ਤੀਸਰੇ ਸਥਾਨ ’ਤੇ ਰਹੇ। ਇਸ ਮੀਟ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ 356 ਦੇ ਕਰੀਬ 30 ਸਾਲ ਤੋਂ 92 ਸਾਲ ਤੱਕ ਦੇ ਖਿਡਾਰੀਆਂ (ਮਰਦ ਅਤੇ ਔਰਤਾਂ) ਨੇ ਹਿੱਸਾ ਲਿਆ।

ਇਸ ਮੀਟ ਦਾ ਉਦਘਾਟਨ ਡਾ. ਬਰਜਿੰਦਰ ਸਿੰਘ ਹਮਦਰਦ ਨੇ ਖਿਡਾਰੀਆਂ ਤੋਂ ਮਾਰਚ ਪਾਰਟ ਦੌਰਾਨ ਸਲਾਮੀ ਲੈਣ ਉਪਰੰਤ ਝੰਡਾ ਲਹਿਰਾ ਕੇ ਕੀਤਾ। ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਗੁਰਚਰਨ ਸਿੰਘ ਸਿਆਲ, ਸੀਨੀਅਰ ਅਗਜ਼ੈਕਟਿਵ ਗੁਰਜੋਤ ਕੌਰ, ਲਵਲੀ ਯੂਨੀਵਰਸਿਟੀ ਦੇ ਚੇਅਰਮੈਨ ਰਮੇਸ਼ ਮਿੱਤਲ,ਲੇਖਕ ਸਤਨਾਮ ਸਿੰਘ ਮਾਣਕ, ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ, ਉੱਘੇ ਲੇਖਕ ਲਖਵਿੰਦਰ ਸਿੰਘ ਜੌਹਲ, ਅਰਜਨਾ ਐਵਾਰਡੀ ਸੁਨੀਤਾ ਰਾਣੀ ਅਤੇ ਰਿਪੁਦਮਨ ਸਿੰਘ ਹਨੂਮਾਨਗੜ੍ਹ, ਸੁਖਵਿੰਦਰ ਸਿੰਘ ਫੁੱਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜੇਤੂ ਟੀਮਾਂ ਤੋਂ ਇਲਾਵਾ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇਣ ਦੀ ਰਸਮ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਨਿਭਾਈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਪ੍ਰਿੰਸੀਪਲ ਵਿਜੇ ਪਲਾਹਾ, ਡਾ. ਗੁਰਵੀਰ ਸਿੰਘ ਸੋਹੀ, ਡਾ. ਅਮਰਜੀਤ ਸਿੰਘ ਸਿੱਧੂ, ਡਾ. ਜਤਿੰਦਰ ਦੇਵ, ਪ੍ਰਿੰਸੀਪਲ ਅਮਨਦੀਪ ਕੌਰ, ਪ੍ਰਿੰਸੀਪਲ ਸੁਖਦੀਪ ਕੌਰ, ਪ੍ਰਿੰਸੀਪਲ ਰਜਿੰਦਰ ਸਿੰਘ ਬਾਜਵਾ, ਡੀਐਸਪੀ ਹਰਵਿੰਦਰ ਸਿੰਘ ਖਹਿਰਾ ਸੁਨਾਮ, ਡੀਐਸਪੀ ਗਮਦੂਰ ਸਿੰਘ ਪਟਿਆਲਾ, ਡੀਐਸਪੀ ਪਰਮਜੀਤ ਸਿੰਘ ਮਾਨਸਾ, ਡੀਐੱਸਪੀ ਗੁਰਜੀਤ ਸਿੰਘ ਅੰਮ੍ਰਿਤਸਰ, ਪ੍ਰੋ ਸੋਹਨਦੀਪ ਸਿੰਘ ਜੁਗਨੂੰ, ਪ੍ਰੋ ਰਣਧੀਰ ਸ਼ਰਮਾ, ਪ੍ਰੋਫੈਸਰ ਸੁਖਵਿੰਦਰ ਸਿੰਘ ਸੁੱਖੀ, ਡਾ. ਸੁਖਜੀਤ ਸਿੰਘ ਘੁਮਾਣ ਮੌਜੂਦ ਸਨ। ਇਸ ਮੌਕੇ ਹੋਏ ਵੱਖ-ਵੱਖ ਉਮਰ ਦੇ ਮੁਕਾਬਲਿਆਂ ਦੌਰਾਨ ਮਰਦਾਂ ਦੇ ਸ਼ਾਟ ਪੁੱਟ ਮੁਕਾਬਲੇ ਦੌਰਾਨ 92 ਸਾਲ ਦੇ ਕੈਪਟਨ ਭੁਪਿੰਦਰ ਸਿੰਘ ਪੂਨੀਆ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। 800 ਮੀਟਰ ਦੌੜ ਮੁਕਾਬਲੇ ਵਿੱਚ 75 ਸਾਲਾ ਸੁਰਿੰਦਰ ਸਿੰਘ ਫਤਿਹਗੜ੍ਹ ਸਾਹਿਬ ਨੇ ਪਹਿਲਾ ਸਥਾਨ , ਸੁਰਜੀਤ ਸਿੰਘ ਲੁਧਿਆਣਾ ਨੇ ਦੂਜਾ ਸਥਾਨ ਅਤੇ ਸੁਰਿੰਦਰ ਕੁਮਾਰ ਲੁਧਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ।

Advertisement

Advertisement
Advertisement
×