ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖੇਲ੍ਹੋ ਇੰਡੀਆ ’ਵਰਸਿਟੀ ਗੇਮਜ਼ ’ਚ ਮਸਤੂਆਣਾ ਸਾਹਿਬ ਕਾਲਜ ਦੀ ਕਬੱਡੀ ਟੀਮ ਦੋਇਮ

ਖੇਲ੍ਹੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਅਕਾਲ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਕਬੱਡੀ ਖਿਡਾਰੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸ ਜਿੱਤ ਦੀ ਖੁਸ਼ੀ ਵਿੱਚ ਅਕਾਲ ਕਾਲਜ ਕੌਂਸਲ ਵੱਲੋਂ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੌਂਸਲ ਦੇ ਸਕੱਤਰ ਜਸਵੰਤ...
ਕਬੱਡੀ ਟੀਮ ਕੋਚ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਹੋਰ। - ਫੋਟੋ: ਸੱਤੀ
Advertisement
ਖੇਲ੍ਹੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਅਕਾਲ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਕਬੱਡੀ ਖਿਡਾਰੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸ ਜਿੱਤ ਦੀ ਖੁਸ਼ੀ ਵਿੱਚ ਅਕਾਲ ਕਾਲਜ ਕੌਂਸਲ ਵੱਲੋਂ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਟੀਮ ਕੋਚ ਪ੍ਰੋਫੈਸਰ ਸੋਹਨਦੀਪ ਸਿੰਘ ਜੁਗਨੂੰ ਅਤੇ ਮੈਨੇਜਰ ਪ੍ਰੋਫੈਸਰ ਸੁਖਵਿੰਦਰ ਸਿੰਘ ਮਾਨ ਤੋਂ ਇਲਾਵਾ ਖਿਡਾਰੀਆਂ ਦੀ ਪ੍ਰਸ਼ੰਸਾ ਕੀਤੀ। ਪ੍ਰਿੰਸੀਪਲ ਡਾ. ਗੀਤਾ ਠਾਕਰ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੂੰ ਜਾਂਦਾ ਹੈ। ਇਸ ਮੌਕੇ ਕੌਂਸਲ ਪ੍ਰਬੰਧਕਾਂ ਵੱਲੋਂ ਲੱਡੂ ਵੀ ਵੰਡੇ ਗਏ। ਜ਼ਿਕਰਯੋਗ ਹੈ ਕਿ ਇਹ ਖੇਡਾਂ ਬੀਤੇ ਦਿਨੀਂ ਬੀਕਾਨੇਰ ਵਿੱਚ ਕਰਵਾਈਆਂ ਗਈਆਂ ਸਨ ਜਿਸ ਦੌਰਾਨ ਕਬੱਡੀ ਮੁਕਾਬਲਿਆਂ ਵਿੱਚ ਅਕਾਲ ਕਾਲਜ ਆਫ਼ ਫਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਕਬੱਡੀ ਟੀਮ ਨੇ ਦੂਸਰਾ ਤੇ ਲਵਲੀ ਯੂਨੀਵਰਸਿਟੀ ਜਲੰਧਰ ਨੇ ਪਹਿਲਾ ਸਥਾਨ ਹਾਸਲ ਕੀਤਾ ਸੀ ਜਦਕਿ ਗੁਰੂ ਕਾਂਸ਼ੀ ਯੂਨੀਵਰਸਟੀ ਤਲਵੰਡੀ ਸਾਬੋ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਭੰਮਾਵੱਦੀ, ਸਾਈ ਸੈਂਟਰ ਦੇ ਸਾਬਕਾ ਸਹਾਇਕ ਨਿਰਦੇਸ਼ਕ ਮਨਜੀਤ ਸਿੰਘ ਬਾਲੀਆਂ, ਸਪੋਰਟਸ ਡਾਇਰੈਕਟਰ ਡਾਕਟਰ ਜਤਿੰਦਰ ਦੇਵ ਸਮੇਤ ਕੌਂਸਲ ਮੈਂਬਰ ਅਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਸਟਾਫ਼ ਮੈਂਬਰ ਮੌਜੂਦ ਸਨ। 

Advertisement
Advertisement
Show comments