ਐੱਸਐੱਸ ਸੱਤੀ
ਮਸਤੂਆਣਾ ਸਾਹਿਬ, 10 ਅਗਸਤ
ਇਥੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ’ਤੇ ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਚੌਕੀ ਬਡਰੁੱਖਾਂ ਦੇ ਇੰਚਾਰਜ ਬਲਵੰਤ ਸਿੰਘ ਨੇ ਦੱਸਿਆ ਕਿ ਗੁਰਜੰਟ ਸਿੰਘ ਪੁੱਤਰ ਗੁਲਜ਼ਾਰ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਰਾਮ ਲਾਲ ਵਾਸੀ ਕਾਂਝਲਾ ਮੋਟਰਸਾਈਕਲ ’ਤੇ ਬਡਬਰ ਵੱਲ ਜਾ ਰਹੇ ਹਨ, ਜਿਉਂ ਹੀ ਉਹ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਬਡਬਰ ਵੱਲ ਜਾਣ ਲੱਗੇ ਤਾਂ ਉਨ੍ਹਾਂ ਦੀ ਕਾਰ ਨਾਲ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਗੁਰਜੰਟ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕੁਲਦੀਪ ਸਿੰਘ ਨੂੰ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਅਤੇ ਉਥੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਕੁਲਦੀਪ ਸਿੰਘ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਰਸਤੇ ਵਿਚ ਦਮ ਤੋੜ ਗਿਆ।
ਗੁਰਜੰਟ ਸਿੰਘ ਦੇ ਭਰਾ ਮੇਜਰ ਸਿੰਘ ਵਾਸੀ ਕਾਂਝਲਾ ਦੇ ਬਿਆਨ ਤਹਿਤ ਕਾਰ ਚਾਲਕ ਅਗਨੀਸ਼ ਕੁਮਾਰ ਵਾਸੀ ਸੋਲਨ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।