ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ’ਚ ਮੈਡੀਕਲ ਕੈਂਪ
ਮੁਕੰਦ ਸਿੰਘ ਚੀਮਾ
ਸੰਦੌੜ, 27 ਮਈ
ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਵਿੱਚ ਉਨ੍ਹਾਂ ਦੇ ਨਾਨਕਾ ਪਿੰਡ ਮਹੋਲੀ ਖੁਰਦ ਵਿੱਚ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਾਂਝੇ ਉਦਮ ਨਾਲ ਪੰਜਵਾਂ ਮੈਡੀਕਲ ਜਾਂਚ ਅਤੇ ਖੂਨਦਾਨ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਕੀਤਾ। ਕੈਂਪ ਵਿਚ ਗੁਰਦੁਆਰਾ ਈਸਰਸਰ ਪੁਲ ਕਲਿਆਣ ਦੇ ਮੁੱਖ ਸੇਵਾਦਾਰ ਬਾਬਾ ਵਿਸਾਖਾ ਸਿੰਘ ਉਚੇਚੇ ਤੌਰ ’ਤੇ ਪਹੁੰਚੇ। ਸਰਪੰਚ ਰੇਸ਼ਮਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਕੈਂਪ ਦੌਰਾਨ 40 ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ ਜਦਕਿ 510 ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ। ਕੈਂਪ ਦੌਰਾਨ ਡਾ. ਉਰਵੇਸ਼ ਸਿੰਘ (ਮੈਡੀਸਨ) ਡਾ. ਗਿਰੀਸ਼ ਅਗਰਵਾਲ, ਡਾ. ਆਰ.ਪੀ ਸਿੰਗਲਾ ਹੱਡੀਆਂ ਦੇ ਮਾਹਿਰ, ਡਾ. ਸਲਮਾਨ ਅੱਖਾਂ ਦੇ ਮਾਹਿਰ, ਡਾ. ਗੁਰਸਿਮਰਨ ਕੌਰ, ਡਾ. ਕਟਰ ਸਾਹਿਬਾਨਾ ਨੇ ਮਰੀਜ਼ਾਂ ਦੀ ਜਾਂਚ ਕੀਤੀ। ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਪ੍ਰਬੰਧਕਾਂ ਦੇ ਇਸ ਕਾਰਜ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸ਼ਹੀਦਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅੰਤ ਵਿਚ ਆਏ ਹੋਏ ਮਹਿਮਾਨਾਂ ਅਤੇ ਪਤਵੰਤਿਆਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ।