DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਰੈਲੀ

ਇੱਥੇ ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਏ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ...

  • fb
  • twitter
  • whatsapp
  • whatsapp
featured-img featured-img
ਸੁਨਾਮ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਮੈਡੀਕਲ ਪ੍ਰੈਕਟੀਸ਼ਨਰ।
Advertisement

ਇੱਥੇ ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਏ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਵੀ ਘਿਰਾਓ ਕੀਤਾ। ਜਾਣਕਾਰੀ ਅਨੁਸਾਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਇਹ ਰੈਲੀ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਦੀ ਅਗਵਾਈ ਹੇਠ ਹੋਈ। ਸ਼ਹਿਰ ਦੇ ਬਾਜ਼ਾਰਾਂ ਵਿੱਚ ਮਾਰਚ ਤੋਂ ਬਾਅਦ ਸਥਾਨਕ ਸਬਜ਼ੀ ਮੰਡੀ ਵਿੱਚ ਤੀਜੀ ਜ਼ੋਨ ਪੱਧਰੀ ਰੈਲੀ ਦੌਰਾਨ ਸੈਂਕੜਿਆਂ ਪ੍ਰੈਕਟੀਸ਼ਨਰਜ਼ਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਖ਼ਿਲਾਫ਼ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਵੀ ਘਿਰਾਓ ਕੀਤਾ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਗਾਏ। ਇਸ ਰੈਲੀ ਵਿੱਚ ਲੁਧਿਆਣਾ, ਬਰਨਾਲਾ, ਮਾਲੇਰਕੋਟਲਾ, ਰੋਪੜ, ਸੰਗਰੂਰ, ਮਾਨਸਾ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਤੋਂ ਪ੍ਰੈਕਟੀਸ਼ਨਰਾਂ ਨੇ ਹਿੱਸਾ ਲਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪ੍ਰੈਕਟੀਸ਼ਨਰਾਂ ਨੇ ਆਪਣੀ ਇਕਜੁੱਟਤਾ ਦਿਖਾਈ ਅਤੇ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਉਹ ਆਪਣੇ ਹੱਕਾਂ ਲਈ ਪਿੱਛੇ ਨਹੀਂ ਹਟਣਗੇ। ਐਸੋਸੀਏਸ਼ਨ ਦੇ ਮੀਡੀਆ ਇੰਚਾਰਜ ਡਾ. ਮਿੱਠੂ ਮੁਹੰਮਦ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਪ੍ਰੈਕਟੀਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੈਡੀਕਲ ਭਾਈਚਾਰੇ ਵਿੱਚ ਨਾਰਾਜ਼ਗੀ ਵੱਧ ਰਹੀ ਹੈ। ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀਆਂ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਹੋਰ ਸੂਬਿਆਂ ਦੇ ਮਾਡਲ ਵੀ ਪੇਸ਼ ਕੀਤੇ ਗਏ, ਪਰ ਹਾਲੇ ਤੱਕ ਕੋਈ ਢੰਗ ਦਾ ਨਤੀਜਾ ਸਾਹਮਣੇ ਨਹੀਂ ਆਇਆ।

ਰੈਲੀ ਦੌਰਾਨ ਮੰਤਰੀ ਦੇ ਨਿੱਜੀ ਸਹਾਇਕ ਸੰਜੀਵ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਜੇਕਰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਿਆ ਨਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Advertisement

Advertisement
Advertisement
×