ਪੱਤਰ ਪ੍ਰੇਰਕ
ਲਹਿਰਾਗਾਗਾ, 31 ਮਈ
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਹੇਠ ਹਲਕਾ ਲਹਿਰਾਗਾਗਾ ਤੋਂ ‘ਆਪ’ ਵਿਧਾਇਕ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਨੂੰ ਪਿੰਡਾਂ ਤੇ ਸ਼ਹਿਰਾਂ ਦੀ ਗਰੀਬ ਬਸਤੀ ਅੰਦਰ ਲੋੜਵੰਦਾਂ ਨੂੰ ਸਸਤੀ ਸਹੂਲਤਾਂ ਦੇਣ ਦੀ ਮਾਨਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੀ ਤਰਜ ’ਤੇ ਸੂਬਾ ਸਿਹਤ ਸੇਵਾਵਾਂ ਐਕਟ ਅੰਦਰ ਸੋਧ ਕਰਕੇ ਮੁੱਢਲੀ ਕਿਸਮ ਦੀਆਂ ਸਿਹਤ ਸਹੂਲਤਾਂ ਦੇਣ ਵਾਲੇ ਸਿਹਤ ਕਾਮੇ ਤਿਆਰ ਕੀਤੇ ਜਾਣ। ਵਿਧਾਇਕ ਗੋਇਲ ਨੇ ਭਰੋਸਾ ਦਿਵਾਇਆ ਕਿ ਉਹ ਇਹ ਮੰਗਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ’ਚ ਲਿਆਉਣਗੇ।