ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੈਡੀਕਲ ਪ੍ਰੈਕਟੀਸ਼ਨਰਜ਼ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਹਮਾਇਤ

ਲਹਿਰਾਗਾਗਾ: ਇੱਥੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਬਲਾਕ ਲਹਿਰਾਗਾਗਾ ਦੀ ਮੀਟਿੰਗ ਡਾ. ਦਰਸ਼ਨ ਸਿੰਘ ਜਵਾਹਰ ਵਾਲਾ ਦੀ ਪ੍ਰਧਾਨਗੀ ਹੇਠ ਸ਼ੇਰੇ ਪੰਜਾਬ ਕਲੱਬ ਲਹਿਰਾਗਾਗਾ ਵਿੱਚ ਹੋਈ। ਇਸ ਮੌਕੇ ਡਾਕਟਰਾਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਵਿਚਾਰ-ਚਰਚਾ ਕੀਤੀ ਗਈ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਖਨੌਰੀ...
Advertisement
ਲਹਿਰਾਗਾਗਾ: ਇੱਥੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਬਲਾਕ ਲਹਿਰਾਗਾਗਾ ਦੀ ਮੀਟਿੰਗ ਡਾ. ਦਰਸ਼ਨ ਸਿੰਘ ਜਵਾਹਰ ਵਾਲਾ ਦੀ ਪ੍ਰਧਾਨਗੀ ਹੇਠ ਸ਼ੇਰੇ ਪੰਜਾਬ ਕਲੱਬ ਲਹਿਰਾਗਾਗਾ ਵਿੱਚ ਹੋਈ। ਇਸ ਮੌਕੇ ਡਾਕਟਰਾਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਵਿਚਾਰ-ਚਰਚਾ ਕੀਤੀ ਗਈ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਖਨੌਰੀ ਅਤੇ ਸ਼ੰਭੂ ਬਾਰਡਰ ਉੱਤੇ ਧਰਨਕਾਰੀ ਕਿਸਾਨਾਂ ’ਤੇ ਤਸ਼ੱਦਦ ਦੀ ਨਿਖੇਧੀ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਮਰਥਨ ਕੀਤਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਦੀ ਆੜ ਹੇਠ ਕਿਸੇ ਸਾਥੀ ਨੂੰ ਨਾਜਾਇਜ਼ ਤੰਗ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਡਾ. ਦਲੇਲ ਸਿੰਘ ਉਪ ਪ੍ਰਧਾਨ, ਡਾ. ਰਾਜ ਕੁਮਾਰ ਖ਼ਜ਼ਾਨਚੀ, ਡਾ. ਗੁਰਪ੍ਰੀਤ ਸਿੰਘ ਜਨਰਲ ਸਕੱਤਰ, ਡਾ. ਬਰਤਿੰਦਰ ਸਿੰਘ ਚੇਅਰਮੈਨ, ਡਾ. ਸੁਖਜਿੰਦਰ ਸਿੰਘ, ਡਾ. ਬਲਵਿੰਦਰ ਸਿੰਘ, ਡਾ. ਪਾਲ ਸਿੰਘ, ਡਾ. ਮੋਹਰ ਸਿੰਘ, ਡਾ. ਹਰਜਿੰਦਰ ਸਿੰਘ, ਡਾ. ਅਜੈਬ ਸਿੰਘ, ਡਾ. ਦੇਸਾ ਸਿੰਘ, ਡਾ. ਜਸਵੀਰ ਸਿੰਘ ਅਤੇ ਡਾ. ਜਸਪ੍ਰੀਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ 

Advertisement
Advertisement