DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਸਟਾਫ਼ ਵੱਲੋਂ ਹੜਤਾਲ ਸ਼ੁਰੂ; ਸੇਵਾਵਾਂ ਠੱਪ

ਹੜਤਾਲੀ ਸਟਾਫ਼ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ

  • fb
  • twitter
  • whatsapp
  • whatsapp
Advertisement

ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਅਤੇ ਫਾਰਮਾਸਿਸਟਾਂ ਆਦਿ ਸਟਾਫ਼ ਨੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲੀ ਡਾਕਟਰਾਂ ਅਤੇ ਫਾਰਮਾਸਿਸਟਾਂ ਵੱਲੋਂ ਇੱਥੇ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ।

ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੇ ਆਗੂਆਂ ਡਾ. ਦਿਲਬਾਗ ਸਿੰਘ, ਡਾ. ਜਸਪਿੰਦਰ ਸਿੰਘ ਅਤੇ ਵਿਸ਼ਾਲ ਗਰਗ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਆਦਿ ਦੀ ਨਿਯੁਕਤੀ ਪੂਰੇ ਪਾਰਦਰਸ਼ੀ ਤਰੀਕੇ ਨਾਲ ਹੋਈ ਸੀ ਅਤੇ ਉਹ 2022 ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

Advertisement

ਉਨ੍ਹਾਂ ਕਿਹਾ ਕਿ ਉਹ ਚਾਰ ਸਾਲਾਂ ਤੋਂ ਸਰਕਾਰ ਨੂੰ ਲਗਾਤਾਰ ਮੰਗ ਪੱਤਰ ਦੇ ਕੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰਦੇ ਆ ਰਹੇ ਹਨ, ਪ੍ਰੰਤੂ ਸਰਕਾਰ ਵੱਲੋਂ ਲਗਾਤਾਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

Advertisement

ਉਨ੍ਹਾਂ ਦੱਸਿਆ ਕਿ ਉਹ ਨਿਗੂਣੀਆਂ ਤਨਖ਼ਾਹਾਂ ਉੱਤੇ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਐਤਵਾਰ ਤੇ ਸਰਕਾਰੀ ਛੁੱਟੀਆਂ ਦੇ ਪੈਸੇ ਵੀ ਨਹੀਂ ਦਿੱਤੇ ਜਾ ਰਹੇ। ਆਗੂਆਂ ਨੇ ਦਾਅਵਾ ਕੀਤਾ ਕਿ ਸਟਾਫ਼ ਨੂੰ ਕੋਈ ਮੈਡੀਕਲ ਜਾਂ ਹੋਰ ਛੁੱਟੀ ਦੀ ਸਹੂਲਤ ਨਹੀਂ ਮਿਲ ਰਹੀ।

ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਵਾਂਗ ਉਨ੍ਹਾਂ ਨੂੰ ਵੀ ਛੁੱਟੀ ਦੀ ਸਹੂਲਤ ਦਿੱਤੀ ਜਾਵੇ ਅਤੇ ਸਾਰੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਦੂਜੇ ਪਾਸੇ ਹੜਤਾਲ ਕਾਰਨ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਠੱਪ ਹੋ ਗਈਆਂ ਹਨ।

Advertisement
×