ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 14 ਮਈ
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜਮੀਲ ਉਰ ਰਹਿਮਾਨ ਸਮੇਤ ਹਲਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਵਾਲੰਟੀਅਰਾਂ ਸਣੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।
ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਭ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਆਉਂਦੇ ਤਿੰਨ ਸਾਲਾਂ ਵਿੱਚ ਹੋਰ ਵੀ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ ਵੱਲੋਂ ਪਾਰਲੀਮੈਂਟ ਚੋਣਾਂ ਲਈ ਵੀ ਏਜੰਡਾ ਰੱਖਿਆ ਗਿਆ ਹੈ ਅਤੇ ਕੇਂਦਰ ਵਿੱਚ ਆਪ ਦੇ ਸਹਿਯੋਗ ਨਾਲ ਬਣਨ ਵਾਲੀ ਸਰਕਾਰ ਤੋਂ ਸਾਰੇ ਅਜਿਹੇ ਕੰਮ ਕਰਵਾਏ ਜਾਣਗੇ।