ਕਿਸਾਨ ਯੂਨੀਅਨ ਵੱਲੋਂ ਇਕੱਤਰਤਾ
ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ’ਚ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਲਾਮਬੰਦੀ ਕਰਦਿਆਂ ਅੱਜ ਪਿੰਡ ਬੁਰਜ ਅਤੇ ਰੁੜਕਾ ਸਣੇ ਵੱਖ-ਵੱਖ ਪਿੰਡਾਂ ਵਿੱਚ ਰੈਲੀਆਂ ਅਤੇ...
Advertisement
ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ’ਚ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਲਾਮਬੰਦੀ ਕਰਦਿਆਂ ਅੱਜ ਪਿੰਡ ਬੁਰਜ ਅਤੇ ਰੁੜਕਾ ਸਣੇ ਵੱਖ-ਵੱਖ ਪਿੰਡਾਂ ਵਿੱਚ ਰੈਲੀਆਂ ਅਤੇ ਮੀਟਿੰਗਾਂ ਕੀਤੀਆਂ ਗਈਆਂ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਜਰਨੈਲ ਸਿੰਘ ਜਹਾਂਗੀਰ ਅਤੇ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ ਨੇ ਕਿਹਾ ਕਿ ਪੰਜਾਬ ਸਰਕਾਰ ਅਣ-ਐਲਾਨੀ ਐਮਰਜੰਸੀ ਲਾ ਕੇ ਹਰ ਵਿਰੋਧੀ ਆਵਾਜ਼ ਨੂੰ ਜਬਰ ਰਾਹੀਂ ਦੱਬਣ ਦੇ ਰਾਹ ਪੈ ਚੁੱਕੀ ਹੈ। ਉਨ੍ਹਾਂ 25 ਜੁਲਾਈ ਦੀ ਸੰਗਰੂਰ ਰੈਲੀ ਵਿਚ ਕਾਫ਼ਲੇ ਬੰਨ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।
Advertisement
Advertisement