ਹਰਦੀਪ ਸਿੰਘ ਸੋਢੀ
ਧੂਰੀ, 29 ਅਗਸਤ
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐੱਸਐੱਸ ਆਹਲੂਵਾਲੀਆ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਓਂਕਾਰ ਸਿੰਘ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਅੰਦਰ ਵਾਟਰ ਸਪਲਾਈ, ਸ਼ੁੱਧ ਪੀਣ ਦੇ ਪਾਣੀ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ। ਇਸ ਸਬੰਧੀ ਸ੍ਰੀ ਓਂਕਾਰ ਸਿੰਘ ਨੇ ਕਿਹਾ ਸ਼ਹਿਰ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਡਾ. ਆਹਲੂਵਾਲੀਆ ਨੇ ਕਿਹਾ ਕਿ ਨਗਰ ਕੌਂਸਲ ਅਤੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੈ, ਉਸਨੂੰ ਤੁਰੰਤ ਠੀਕ ਕਰਨ ਦੇ ਨਾਲ ਨਾਲ ਹੋਰ ਸਹੂਲਤਾਂ ਨੂੰ ਲੋਕਾਂ ਤੱਕ ਸਹੀ ਸਮੇਂ ਪਹੁੰਚਾਇਆ ਜਾਵੇ। ਇਸ ਮੌਕੇ ਆਮ ਆਦਮੀ ਪਾਰਟੀ ਧੂਰੀ ਦੇ ਸੀਨੀਅਰ ਆਪ ਆਗੂ ਜਸਵੀਰ ਸਿੰਘ ਜੱਸੀ ਸੇਂਖੋਂ, ਐੱਮਸੀ ਰੂਬਲ ਬਾਜਵਾ, ਐੱਮਸੀ ਪੁਸ਼ਪਿੰਦਰ ਸੋਮਾ, ਐੱਮਸੀ ਭੁਪਿੰਦਰ ਸਿੰਘ, ਐੱਮਸੀ ਅਜੇ ਪਰੋਚਾ, ਐੱਮਸੀ ਨਰਪਿੰਦਰ ਗੋਰਾ, ਐੱਮਸੀ ਬਲਵਿੰਦਰ ਸਿੰਘ ਬਿੱਲੂ, ਐੱਮਸੀ ਅਸ਼ਵਨੀ ਮਿੱਠੂ, ਨਗਰ ਕੌਂਸਲ ਦੇ ਈਓ, ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਐੱਸਈ, ਐਕਸੀਅਨ, ਐੱਸਡੀਓ ਅਤੇ ਜੇਈ ਹਾਜ਼ਰ ਸਨ।