ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਵੈੱਲਫੇਅਰ ਕਲੱਬ ਦੀ ਮੀਟਿੰਗ
ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਵੈੱਲਫੇਅਰ ਕਲੱਬ ਦੇ ਸੂਬਾ ਪ੍ਰਧਾਨ ਹਰਕਮਲਪ੍ਰੀਤ ਸਿੰਘ ਜਵੰਦਾ ਨੇ ਕਲੱਬ ਦੇ ਸੀਨੀਅਰ ਆਗੂਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲੱਬ ਦੇ...
Advertisement
ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਵੈੱਲਫੇਅਰ ਕਲੱਬ ਦੇ ਸੂਬਾ ਪ੍ਰਧਾਨ ਹਰਕਮਲਪ੍ਰੀਤ ਸਿੰਘ ਜਵੰਦਾ ਨੇ ਕਲੱਬ ਦੇ ਸੀਨੀਅਰ ਆਗੂਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲੱਬ ਦੇ ਹਰੇਕ ਅਹੁਦੇਦਾਰ ਅਤੇ ਮੈਂਬਰ ਵੱਲੋਂ ਘੱਟੋ-ਘੱਟ 350 ਬੂਟੇ ਲਗਾਏ ਜਾਣਗੇ। ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਹਰਕੀਰਤ ਸਿੰਘ ਲਾਡੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਦੇ ਦੂਸ਼ਿਤ ਵਾਤਾਵਰਣ ਨੂੰ ਬਚਾਉਣ ਲਈ ਇਹ ਉੱਦਮ ਬਹੁਤ ਜ਼ਰੂਰੀ ਹੈ। ਇਸ ਮੌਕੇ ਮਨਜੀਤ ਸਿੰਘ ਜਸਪ੍ਰੀਤ ਸਿੰਘ ਢੀਂਡਸਾ, ਤੇਜ ਪੰਧੇਰ, ਬਲਕਾਰ ਸਿੰਘ, ਨਵਜੋਤ ਸਿੰਘ ਅਤੇ ਜ਼ਿਲ੍ਹਾ ਸੰਗਰੂਰ ਪ੍ਰਧਾਨ ਜਸਪ੍ਰੀਤ ਸਿੰਘ ਲਾਲੀ ਤੇ ਮੀਤ ਪ੍ਰਧਾਨ ਜੀਤ ਸਿੰਘ, ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਮਨਦੀਪ ਸਿੰਘ ਔਲਖ, ਉਪ ਪ੍ਰਧਾਨ ਲਖਵੀਰ ਸਿੰਘ ਗਰੇਵਾਲ ਹਾਜ਼ਰ ਸਨ।
Advertisement