DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੀਵਰੇਜ ਬੋਰਡ ਦੇ ਠੇਕਾ ਮੁਲਾਜ਼ਮਾਂ ਦੀ ਮੀਟਿੰਗ

ਦਿੜ੍ਹਬਾ ਅਨਾਜ ਮੰਡੀ ਵਿੱਚ ਸੂਬਾ ਪੱਧਰੀ ਰੈਲੀ 24 ਨੂੰ

  • fb
  • twitter
  • whatsapp
  • whatsapp
Advertisement
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਐਂਪਲਾਈਜ਼ ਕੰਟਰੈਕਟ ਵਰਕਰਜ਼ ਯੂਨੀਅਨ 23 ਦੀ ਵਿਸ਼ੇਸ਼ ਮੀਟਿੰਗ ਸੀਵਰੇਜ ਟਰੀਟਮੈਂਟ ਪਲਾਂਟ ਸੁਨਾਮ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਸੂਬਾ ਆਗੂ ਗਗਨਦੀਪ ਸਿੰਘ ਸੁਨਾਮ ਵੱਲੋਂ ਕੀਤੀ ਗਈ। ਇਸ ਮੌਕੇ ਸੀਵਰੇਜ ਬੋਰਡ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਵਰਕਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ ਲਗਭਗ 2348 ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਵੱਖ-ਵੱਖ ਠੇਕੇਦਾਰਾਂ, ਕੰਪਨੀਆਂ ਅਤੇ ਸੋਸਾਇਟੀਆਂ ਰਾਹੀਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦੇ ਵਾਅਦੇ ਕੀਤੇ ਸਨ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੱਚੇ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖ ਕੇ ਸਮਾਂ ਲੰਘਾਇਆ ਜਾ ਰਿਹਾ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 24 ਜਨਵਰੀ ਨੂੰ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਣੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਮੀਟਿੰਗ ਦੌਰਾਨ ਗਗਨਦੀਪ ਸ਼ਰਮਾ ਸਲਾਹਕਾਰ, ਸੰਦੀਪ ਸਿੰਘ ਖ਼ਜ਼ਾਨਚੀ, ਜਗਦੀਪ ਸਿੰਘ ਮੀਤ ਪ੍ਰਧਾਨ, ਵਿਸ਼ਾਲ ਗਰਗ, ਬਲਦੇਵ ਸਿੰਘ, ਜਗਪ੍ਰੀਤ ਸਿੰਘ, ਦੀਪਕ ਸਿੰਘ, ਸੁਖਬੀਰ ਸਿੰਘ, ਮੇਜਰ ਸਿੰਘ, ਮਨਜੀਤ ਸਿੰਘ, ਹਰਦੇਵ ਸਿੰਘ ਅਤੇ ਸ਼ਾਮ ਸਿੰਘ ਹਾਜ਼ਰ ਸਨ।

Advertisement

Advertisement

Advertisement
×