ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ਿਆਂ ਦੇ ਖ਼ਾਤਮੇ ਲਈ ਕਾਇਮ ਡਿਫੈਂਸ ਕਮੇਟੀਆਂ ਦੀ ਮੀਟਿੰਗ

ਬੀਰ ਇੰਦਰ ਸਿੰਘ ਬਨਭੌਰੀ ਸੁਨਾਮ ਊਧਮ ਸਿੰਘ ਵਾਲਾ, 22 ਮਈ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਸਥਾਨਕ ਹਲਕੇ ਦੇ ਪਿੰਡ ਚੌਵਾਸ, ਘਾਸੀਵਾਲਾ ਅਤੇ ਬਖਸ਼ੀਵਾਲ ਵਿੱਚ ਡਿਫੈਂਸ ਕਮੇਟੀਆਂ ਨੇ ਆਮ ਲੋਕਾਂ ਨਾਲ ਮੀਟਿੰਗਾਂ...
Advertisement
ਬੀਰ ਇੰਦਰ ਸਿੰਘ ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ, 22 ਮਈ

Advertisement

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਸਥਾਨਕ ਹਲਕੇ ਦੇ ਪਿੰਡ ਚੌਵਾਸ, ਘਾਸੀਵਾਲਾ ਅਤੇ ਬਖਸ਼ੀਵਾਲ ਵਿੱਚ ਡਿਫੈਂਸ ਕਮੇਟੀਆਂ ਨੇ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਵਿੱਚ ਐੱਸਡੀਐੱਮ ਸੁਨਾਮ ਪ੍ਰਮੋਦ ਸਿੰਗਲਾ ਨੇ ਖੁਦ ਪੁੱਜ ਕੇ ਲੋਕਾਂ ਨੂੰ ਜਾਗਰੁੂਕ ਕੀਤਾ ਅਤੇ ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ। ਐੱਸਡੀਐਮ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਸਫਾਇਆ ਹੋਵੇਗਾ। ਉਨ੍ਹਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਇਸ ਮੌਕੇ ਰਾਜਵਿੰਦਰ ਕੌਰ ਤਹਿਸੀਲਦਾਰ, ਸੰਜੀਵ ਕੁਮਾਰ, ਲਾਭ ਸਿੰਘ, ਸੰਦੀਪ ਦੁੱਗਾਂ, ਮਨਿੰਦਰ ਸਿੰਘ ਸਰਪੰਚ, ਗੁਰਚਰਨ ਸਿੰਘ ਸਰਪੰਚ, ਪ੍ਰੀਤਮ ਸਿੰਘ ਸਰਪੰਚ, ਬੈਹਲ ਸਿੰਘ ਸਰਪੰਚ, ਰਾਜ ਸ਼ਰਮਾ, ਮਨੀ ਸਾਰੋਂ, ਸੁਖਪਾਲ ਸਿੰਘ, ਗੁਰਤੇਜ ਸਿੰਘ ਬਖਸ਼ੀਵਾਲ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚ ਸਰਪੰਚ, ਵੱਖੋ-ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਤੇ ਸ਼ਹਿਰ ਵਾਸੀ ਹਾਜ਼ਰ ਸਨ।

Advertisement
Show comments