ਪੱਤਰ ਪ੍ਰੇਰਕ
ਲਹਿਰਾਗਾਗਾ, 11 ਜੁਲਾਈ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਹਿਰਾਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਕਲਾਂ ਵਿੱਚ 17 ਜੁਲਾਈ ਦੇ ਪੱਕੇ ਮੋਰਚੇ ਦੀਆਂ ਤਿਆਰੀਆਂ ਲਈ ਤਹਿਸੀਲ ਪ੍ਰਧਾਨ ਕਾਮਰੇਡ ਬਿੱਟੂ ਸਿੰਘ ਖੋਖਰ ਦੀ ਅਗਵਾਈ ਹੇਠ ਮਜ਼ਦੂਰਾਂ ਦੀ ਲਾਮਬੰਦੀ ਮੀਟਿੰਗ ਕੀਤੀ ਗਈ। ਇਸ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਇਕਾਈ ਚੁਣੀ ਗਈ। ਚੋਣ ਦੌਰਾਨ ਨਿਰਮਲ ਸਿੰਘ ਭੁਟਾਲ ਕਲਾਂ ਨੂੰ ਇਕਾਈ ਪ੍ਰਧਾਨ ਅਤੇ ਮੀਤ ਪ੍ਰਧਾਨ ਲੱਖਾਂ ਸਿੰਘ ਤੋਂ ਇਲਾਵਾ ਸਕੱਤਰ ਗੁਰਲਾਲ ਸਿੰਘ, ਖ਼ਜਾਨਚੀ ਸੱਤੀ ਸਿੰਘ, ਸਲਾਹਕਾਰ ਨਾਮਦੇਵ ਸਿੰਘ, ਸਲਾਹਕਾਰ ਕ੍ਰਿਸ਼ਨ ਸਿੰਘ, ਸਲਾਹਕਾਰ ਰੂਪ ਸਿੰਘ, ਸਲਾਹਕਾਰ ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਭੁਟਾਲ ਨੂੰ ਪ੍ਰੈਸ ਸਕੱਤਰ ਵਜੋਂ ਚੁਣਿਆ ਗਿਆ।
ਇਸ ਮੌਕੇ ਲਹਿਰਾਗਾਗਾ ਤਹਿਸੀਲ ਦੇ ਪ੍ਰਧਾਨ ਬਿੱਟੂ ਸਿੰਘ ਖੋਖਰ ਨੇ ਦੱਸਿਆ ਕਿ ਰਵਿਦਾਸਪੁਰਾ ਟਿੱਬੀ ਵਿੱਚ ਮਜਦੂਰਾਂ ਵੱਲੋਂ ਘਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ, ਪਰ ਪੁਲੀਸ ਪ੍ਰਸ਼ਾਸਨ ਵੱਲੋਂ ਮਜ਼ਦੂਰਾਂ ’ਤੇ ਤਸ਼ੱਦਦ ਢਾਹ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ। ਇਸ ਦੇ ਰੋਸ ਵਜੋਂ 17 ਜੁਲਾਈ ਨੂੰ ਮੁੜ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ। ਉਨ੍ਹਾਂ ਜਥੇਬੰਦੀ ਦੀ ਮੈਂਬਰਸ਼ਿਪ ਇਕੱਤਰ ਕਰਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਪਿੰਡਾਂ ਵਿੱਚ ਜਥੇਬੰਦੀ ਦੀ ਮੈਂਬਰਸ਼ਿਪ ਚੱਲ ਰਹੀ ਹੈ। ਇਸ ਮੌਕੇ ਅਮਨਦੀਪ ਸਿੰਘ ਲਹਿਰਾਗਾਗਾ, ਅੰਮ੍ਰਿਤ ਪਾਲ ਲੇਹਲ ਕਲਾਂ, ਗੁਰਜੀਤ ਸਿੰਘ ਲਹਿਰਾ, ਗੁਰਬਖਸ਼ ਸਿੰਘ ਕਾਕਾ, ਕਰਮਜੀਤ ਸਿੰਘ ਆਦਿ ਹਾਜ਼ਰ ਸਨ।