ਨਿਜੀ ਪੱਤਰ ਪ੍ਰੇਰਕ
ਸੰਗਰੂਰ, 7 ਅਕਤੂਬਰ
ਜਨਤਕ ਜਮਹੂਰੀ ਜਥੇਬੰਦੀਆਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸਥਾਨਕ ਰੈਸਟ ਹਾਊਸ ਵਿੱਚ ਹੋਈ। ਇਸ ਵਿਚ ਡੀਸੀ ਜਤਿੰਦਰ ਜੋਰਵਾਲ, ਐੱਸਐੱਸਪੀ ਮਨਦੀਪ ਸਿੰਘ ਸਿੱਧੂ, ਐੱਸਪੀ ਮਨਪ੍ਰੀਤ ਸਿੰਘ ਅਤੇ ਐੱਸਡੀਐੱਮ ਨਵਰੀਤ ਕੌਰ ਸੇਖੋਂ ਸ਼ਾਮਲ ਸਨ। ਇਹ ਮੀਟਿੰਗ 29 ਸਤੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਕੀਤੇ ਰੋਸ ਮੁਜ਼ਾਹਰੇ ਦੇ ਸਬੰਧ ਵਿਚ ਕੀਤੀ ਗਈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸਾਮਾਨ ਮੋੜਨ ਪ੍ਰਤੀ ਸਹਿਮਤੀ ਪ੍ਰਗਟਾਈ ਗਈ ਅਤੇ 25 ਅਗਸਤ ਦੇ ਮਾਮਲੇ ਸਬੰਧੀ ਜਾਂਚ ਕਰਨ ਲਈ ਸਮਾਂ ਮੰਗਿਆ ਗਿਆ ਅਤੇ ਦੀਵਾਲੀ ਉਪਰੰਤ ਮੁੜ ਮੀਟਿੰਗ ਕਰਕੇ ਮਸਲੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ।