ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 17 ਜੁਲਾਈ
ਸਰਪੰਚਾਂ ਦੀਆਂ ਮੰਗਾਂ ਸਬੰਧੀ ਪੰਜਾਬ ਪੰਚਾਇਤ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿੱਚ ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਾਲੇਰਕੋਟਲਾ ਦੇ ਵੱਡੀ ਗਿਣਤੀ ਵਿੱਚ ਸਰਪੰਚਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਮੀਤ ਪ੍ਰਧਾਨ ਰਵਿੰਦਰ ਰਿੰਕੂ ਗੁਰਨੇ ਕਲਾਂ ਨੇ ਕੀਤੀ। ਮੀਟਿੰਗ ਵਿੱਚ ਸਮੂਹ ਸਰਪੰਚਾਂ ਵੱਲੋਂ ਸਹਿਮਤੀ ਨਾਲ ਪੰਜਾਬ ਦੀ ਬਾਡੀ ਭੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜਲਦੀ ਹੀ ਮਾਝਾ, ਮਾਲਵਾ, ਦੁਆਬਾ ਵਿੱਚ ਮੀਟਿੰਗਾਂ ਕਰਕੇ ਪੰਜਾਬ ਦੀ ਨਵੀਂ ਬਾਡੀ ਬਣਾਈ ਜਾਵੇਗੀ। ਮੀਟਿੰਗ ਦੌਰਾਨ ਜੱਸੀ ਲੌਂਗੋਵਾਲੀਆ, ਜਸਵੀਰ ਸਿੰਘ ਛੰਨਾ, ਇੰਦਰਜੀਤ ਸਿੰਘ ਬਾਵਾ ਛਾਜਲੀ, ਸ਼ਿਵਚਰਨ ਸੁਨਾਮ, ਯਾਦਵਿੰਦਰ ਸਿੰਘ ਪਟਿਆਲਾ, ਸਰਬਜੀਤ ਸਿੰਘ ਮੰਗਵਾਲ, ਬੂਟਾ ਸਿੰਘ ਸਨੌਰ ਅਤੇ ਹੋਰ ਸਰਪੰਚਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਿਨ੍ਹਾਂ ਸਰਪੰਚਾਂ ’ਤੇ ਨਾਜਾਇਜ਼ ਪਰਚੇ ਕੀਤੇ ਗਏ ਹਨ, ਉਨ੍ਹਾਂ ਨੂੰ ਰੱਦ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।