ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਬਲਾਕ ਪ੍ਰਧਾਨ ਭਰਭੂਰ ਸਿੰਘ ਮੌੜਾਂ ਦੀ ਪ੍ਰਧਾਨਗੀ ਹੇਠ ਹੋਈ। ਬਲਾਕ ਆਗੂ ਹਰਜੀਤ ਸਿੰਘ ਮਹਿਲਾਂ ਨੇ ਦੱਸਿਆ ਕਿ ਬੀਤੇ ਦਿਨੀਂ ਮਾਝੇ ਤੇ ਦੁਆਬਾ ਇਲਾਕੇ ’ਚ ਹੜ੍ਹ ਕਾਰਨ ਵੱਡੀ ਪੱਧਰ ’ਤੇ ਜਾਨੀ-ਮਾਲੀ ਨੁਕਸਾਨ ਹੋਇਆ ਹੈ,...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਬਲਾਕ ਪ੍ਰਧਾਨ ਭਰਭੂਰ ਸਿੰਘ ਮੌੜਾਂ ਦੀ ਪ੍ਰਧਾਨਗੀ ਹੇਠ ਹੋਈ। ਬਲਾਕ ਆਗੂ ਹਰਜੀਤ ਸਿੰਘ ਮਹਿਲਾਂ ਨੇ ਦੱਸਿਆ ਕਿ ਬੀਤੇ ਦਿਨੀਂ ਮਾਝੇ ਤੇ ਦੁਆਬਾ ਇਲਾਕੇ ’ਚ ਹੜ੍ਹ ਕਾਰਨ ਵੱਡੀ ਪੱਧਰ ’ਤੇ ਜਾਨੀ-ਮਾਲੀ ਨੁਕਸਾਨ ਹੋਇਆ ਹੈ, ਜਿਸ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨਾਂ ਨੂੰ ਕਣਕ ਬੀਜਣ ਵਾਸਤੇ ਬਹੁਤ ਮੁਸ਼ਕਲ ਆ ਰਹੀ ਹੈ ਕਿਉਂਕਿ ਉਨ੍ਹਾਂ ਕੋਲ ਵੱਡੇ ਸਾਧਨ ਨਹੀਂ ਹਨ ਅਤੇ ਦੂਜੇ ਪਾਸੇ ਸਰਕਾਰ ਕਿਸਾਨਾਂ ’ਤੇ ਪਰਾਲੀ ਦਾ ਬਹਾਨਾ ਬਣਾ ਕੇ ਪਰਚੇ ਪਾ ਰਹੀ ਹੈ ਜਿਸ ਤਹਿਤ ਪਿਛਲੇ ਦਿਨੀਂ ਪਿੰਡ ਲੱਡੀ ਵਿੱਚ ਪੁਲੀਸ ਦੇ ਉੱਚ ਅਧਿਕਾਰੀ ਨੇ ਕਿਸਾਨਾਂ ਨੂੰ ਧਮਕੀਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀ ਖ਼ਿਲਾਫ 10 ਨਵੰਬਰ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਿਰਫ ਪੰਜ ਫ਼ੀਸਦੀ ਪ੍ਰਦੂਸ਼ਣ ਫ਼ੈਲਦਾ ਹੈ, ਜਦ ਕਿ ਬਾਕੀ ਕਾਰਪੋਰੇਟ ਘਰਾਣੇ ਪ੍ਰਦੂਸ਼ਣ ਫੈਲਾਅ ਕੇ ਹਵਾ, ਪਾਣੀ ਅਤੇ ਜ਼ਮੀਨ ਨੂੰ ਗੰਧਲਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ’ਚ ਡੀ ਏ ਪੀ ਦੀ ਘਾਟ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਖਾਦ ਖਰੀਦਣੀ ਪੈ ਰਹੀ ਹੈ ਜਿਸ ਕਰਕੇ ਖਾਦ ਦੇ ਨਾਲ ਹੋਰ ਸਾਮਾਨ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਡੀ ਏ ਪੀ ਖਾਦ ਦੀ ਘਾਟ ਤੁਰੰਤ ਪੂਰੀ ਕੀਤੀ ਜਾਵੇ। ਮੀਟਿੰਗ ਨੂੰ ਬਲਾਕ ਪ੍ਰਧਾਨ ਭਰਪੂਰ ਸਿੰਘ ਮੌੜਾਂ ਨੇ ਸੰਬੋਧਨ ਕੀਤਾ।
Advertisement
ਡੀ ਐੱਸ ਪੀ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਬੀ ਕੇ ਯੂ ਉਗਰਾਹਾਂ ਬਲਾਕ ਲਹਿਰਾਗਾਗਾ ਦੀਆਂ ਇਕਾਈਆ ਦੀ ਮੀਟਿੰਗ ਅੱਜ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸੰਗਤਪੁਰਾ ਦੀ ਅਗਵਾਈ ਵਿੱਚ ਭਗਤ ਧੰਨਾ ਭਗਤ ਗੁਰੂਦਵਾਰਾ ਸਾਹਿਬ ਵਿੱਚ ਹੋਈ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁੱਟਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ 10 ਨਵੰਬਰ ਨੂੰ ਸੰਗਰੂਰ ਦੇ ਡੀ ਐੱਸ ਪੀ ਦਫ਼ਤਰ ਮੂਹਰੇ ਇੱਕ ਰੋਜ਼ਾ ਧਰਨਾ ਦਿੱਤਾ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਡੀ ਐੱਸ ਪੀ ਨੇ ਪਿੰਡ ਲੱਡੀ ਵਿੱਚ ਕਿਸਾਨਾਂ ਨਾਲ ਜੋ ਵਿਵਹਾਰ ਕੀਤਾ, ਉਹ ਅਤਿ ਨਿੰਦਣਯੋਗ ਹੈ। ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਬੀ ਕੇ ਯੂ ਉਗਰਾਹਾਂ ਵੱਲੋਂ ਬਖਸ਼ੀਵਾਲਾ ਵਿੱਚ ਗ਼ਦਰੀ ਬੀਬੀ ਗੁਲਾਬ ਕੌਰ ਸ਼ਹਾਦਿਤ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਸਾਰੀਆਂ ਪਿੰਡ ਇਕਾਈਆਂ ਹਾਜ਼ਰੀ ਲਵਾਉਣਗੀਆਂ। ਇਸ ਮੌਕੇ ਬਲਾਕ ਆਗੂ ਹਰਸੇਵਕ ਲੇਹਲਾ, ਰਾਮ ਸਿੰਘ ਨੰਗਲਾ, ਪ੍ਰੀਤਮ ਸਿੰਘ ਲਹਿਲ ਕਲਾਂ, ਬਿੰਦਰ ਸਿੰਘ ਖੋਖਰ, ਕਰਨੈਲ ਗਨੋਟਾ ਅਤੇ ਰਾਮ ਚੰਦ ਚੋਟੀਆਂ ਹਾਜ਼ਰ ਸਨ।
Advertisement
