ਬਿਲਡਿੰਗ ਉਸਾਰੀ ਲੇਬਰ ਕਮੇਟੀ ਵੱਲੋਂ ਮੀਟਿੰਗ
ਭਵਾਨੀਗੜ੍ਹ: ਇੱਥੇ ਵਿਸ਼ਵਕਰਮਾ ਮੰਦਰ ਵਿੱਚ ਬਿਲਡਿੰਗ ਉਸਾਰੀ ਲੇਬਰ ਕਮੇਟੀ ਦੀ ਮੀਟਿੰਗ ਚੇਅਰਮੈਨ ਬਲਵਿੰਦਰ ਸਿੰਘ ਸੱਗੂ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਦੇ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਟਰਾਂ ਨੇ...
Advertisement
ਭਵਾਨੀਗੜ੍ਹ: ਇੱਥੇ ਵਿਸ਼ਵਕਰਮਾ ਮੰਦਰ ਵਿੱਚ ਬਿਲਡਿੰਗ ਉਸਾਰੀ ਲੇਬਰ ਕਮੇਟੀ ਦੀ ਮੀਟਿੰਗ ਚੇਅਰਮੈਨ ਬਲਵਿੰਦਰ ਸਿੰਘ ਸੱਗੂ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਦੇ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਟਰਾਂ ਨੇ ਦੱਸਿਆ ਕਿ ਆਪਣੀਆਂ ਮੁਸ਼ਕਲਾਂ ਅਤੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਜਥੇਬੰਦੀ ਨੂੰ ਮਜ਼ਬੂਤ ਰੱਖਣ ਦੀ ਜ਼ਰੂਰਤ ਹੈ।ਮੀਟਿੰਗ ਵਿੱਚ ਨਵੀਂ ਮੈਂਬਰਸ਼ਿਪ ਕੱਟੀ ਗਈ ਅਤੇ ਵਧ ਰਹੀ ਮਹਿੰਗਾਈ ਦੇ ਅਨੁਸਾਰ 10 ਫ਼ੀਸਦੀ ਰੇਟਾਂ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਗਿਆ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਲਾਭ ਸਿੰਘ, ਵਾਈਸ ਪ੍ਰਧਾਨ ਸੁਖਚੈਨ ਸਿੰਘ, ਖਜ਼ਾਨਚੀ ਹਰਨੇਕ ਸਿੰਘ ਛੰਨਾਂ, ਰਣਜੀਤ ਸਿੰਘ ਕਾਕੜਾ, ਰੋਹੀ ਸਿੰਘ ਭਵਾਨੀਗੜ੍ਹ, ਕਰਮਜੀਤ ਸਿੰਘ ਬਾਲਦ ਖੁਰਦ, ਬੇਅੰਤ ਸਿੰਘ ਫੁੰਮਣਵਾਲ, ਮੱਘਰ ਸਿੰਘ ਭਵਾਨੀਗੜ੍ਹ ਅਤੇ ਰਿੰਕੂ ਸਿੰਘ ਨਦਾਮਪੁਰ ਆਦਿ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×