DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

UnemployedTeachers: ਬੇਰੁਜ਼ਗਾਰ ਸਾਂਝੇ ਮੋਰਚੇ ਦੀ ਵਿੱਤ ਮੰਤਰੀ ਨਾਲ ਮੀਟਿੰਗ

ਵਿੱਤ ਮੰਤਰੀ ਤੇ ਸਿੱਖਿਆ ਵਿਭਾਗ ਵਲੋਂ ਵਫ਼ਦ ਨੂੰ ਮੰਗਾਂ ਹੱਲ ਕਰਨ ਦਾ ਭਰੋਸਾ

  • fb
  • twitter
  • whatsapp
  • whatsapp
featured-img featured-img
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਚੰਡੀਗੜ੍ਹ ਚ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੂੰ ਮੰਗ ਪੱਤਰ ਸੌਂਪਦੇ ਹੋਏ।
Advertisement
ਸੰਗਰੂਰ ’ਚ ਪਿਛਲੇ ਕਰੀਬ ਸਾਢੇ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਬੇਰੁਜ਼ਗਾਰਾਂ ਦੇ ਚੱਲ ਰਹੇ ਪੱਕੇ ਮੋਰਚੇ ਦੀ ਅਗਵਾਈ ਕਰਦੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾਈ ਵਫ਼ਦ ਦੀ ਪੈਨਲ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨਾਲ ਉਹਨ੍ਹਾਂ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਹੋਈ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਅਮਨ ਸੇਖਾ, ਹਰਜਿੰਦਰ ਝੁਨੀਰ ਅਤੇ ਰਮਨ ਮਲੋਟ ਨੇ ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਅੱਗੇ ਲੈਕਚਰਾਰ, ਮਾਸਟਰ ਕੇਡਰ, ਆਰਟ ਐਂਡ ਕਰਾਫਟ ਅਤੇ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਸਾਰੀਆਂ ਖਾਲੀ ਅਸਾਮੀਆਂ ਦੀ ਉਮਰ ਹੱਦ ਛੋਟ ਦੇ ਕੇ ਭਰਤੀ ਕੀਤੇ ਜਾਣ ਦੀ ਮੰਗ ਕੀਤੀ।

Advertisement

ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਅਤੇ ਸਿੱਖਿਆ ਵਿਭਾਗ ਵਲੋਂ ਉਹਨਾਂ ਦੀ ਚਿਰੋਕਣੀ ਮੰਗ ਲੈਕਚਰਾਰ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਉਮਰ ਹੱਦ ਛੋਟ ਦੇ ਕੇ ਭਰਤੀ ਕਰਨ ਸਬੰਧੀ ਭਰੋਸਾ ਦਿੱਤਾ ਗਿਆ ਕਿ ਜਲਦ ਹੀ ਉਮਰ ਹੱਦ ਛੋਟ ਦਾ ਮਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪਾਸ ਹੋਣ ਉਪਰੰਤ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ। ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਦੀਆਂ ਸਾਰੀਆਂ ਖਾਲੀ ਅਸਾਮੀਆਂ ਅਤੇ 31 ਦਸੰਬਰ 2026 ਤੱਕ ਸੇਵਾਮੁਕਤੀ ਕਾਰਨ ਖਾਲੀ ਹੋਣ ਵਾਲੀਆਂ ਅਸਾਮੀਆਂ ਦੇ ਵਿਰੁੱਧ ਬਣਦੀਆਂ ਖਾਲੀ ਅਸਾਮੀਆਂ ਦੀ ਨੀਤੀ ਤਿਆਰ ਕਰਕੇ ਜਲਦੀ ਹੀ ਮਾਸਟਰ ਕੇਡਰ ਦੀਆਂ ਅਸਾਮੀਆਂ ਵੀ ਜਾਰੀ ਕੀਤੀਆਂ ਜਾਣਗੀਆਂ। 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਵੀ ਨਰਮ ਕਰਨ ਦਾ ਭਰੋਸਾ ਦਿਵਾਇਆ ਗਿਆ। ਮਲਟੀ ਪਰਪਜ਼ ਹੈਲਥ (ਪੁਰਸ਼) ਦੀਆਂ 270 ਅਸਾਮੀਆਂ ਵਿਰੁੱਧ ਜਲਦੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਦੀ ਮੰਗ ਨੂੰ ਵੀ 26 ਮਈ ਤੋਂ ਤੁਰੰਤ ਬਾਅਦ ਮੁਕੰਮਲ ਕਰਨ ਦਾ ਭਰੋਸਾ ਦਿਵਾਇਆ। ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਨਾ ਹੋਈ ਤਾਂ 24 ਮਈ ਨੂੰ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸੰਦੀਪ ਸਿੰਘ ਮੋਫ਼ਰ, ਲਲਿਤਾ ਪਟਿਆਲਾ ਅਤੇ ਜਗਸੀਰ ਸਿੰਘ ਜਲੂਰ ਆਦਿ ਹਾਜ਼ਰ ਸਨ।

Advertisement

Advertisement
×