ਕਿਸਾਨ ਜਥੇਬੰਦੀ ਦੀਆਂ ਪਿੰਡ ਇਕਾਈਆਂ ਦੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੇ ਪਿੰਡ ਇਕਾਈਆਂ ਦੀ ਮੀਟਿੰਗ ਦਿੜ੍ਹਬਾ ਬਲਾਕ ਦੇ ਪ੍ਰਧਾਨ ਭਰਭੂਰ ਸਿੰਘ ਮੌੜਾਂ ਅਤੇ ਬਲਾਕ ਪ੍ਰੈੱਸ ਸਕੱਤਰ ਚਰਨਜੀਤ ਸਿੰਘ ਘਨੌੜ ਸੰਤਪੁਰਾ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੇ ਪਿੰਡ ਇਕਾਈਆਂ ਦੀ ਮੀਟਿੰਗ ਦਿੜ੍ਹਬਾ ਬਲਾਕ ਦੇ ਪ੍ਰਧਾਨ ਭਰਭੂਰ ਸਿੰਘ ਮੌੜਾਂ ਅਤੇ ਬਲਾਕ ਪ੍ਰੈੱਸ ਸਕੱਤਰ ਚਰਨਜੀਤ ਸਿੰਘ ਘਨੌੜ ਸੰਤਪੁਰਾ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿੱਚ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੜ੍ਹਬਾ ਬਲਾਕ ਦੇ ਪ੍ਰਧਾਨ ਭਰਭੂਰ ਸਿੰਘ ਮੌੜਾਂ ਨੇ ਕਿਹਾ ਕਿ ਪ੍ਰਦੂਸ਼ਣ ਦੀ ਆੜ ਵਿੱਚ ਕਿਸਾਨਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰੇ। ਹਾਲਾਂਕਿ ਜਥੇਬੰਦੀ ਪਰਾਲੀ ਸਾੜਨ ਦੀ ਹਦਾਇਤ ਨਹੀਂ ਕਰਦੀ ਪਰ ਜਿੰਨਾ ਸਮਾਂ ਸਰਕਾਰ ਪਰਾਲੀ ਦਾ ਕੋਈ ਠੋਸ ਪ੍ਰਬੰਧ ਨਹੀਂ ਕਰਦੀ ਤਾਂ ਜਥੇਬੰਦੀ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਨਹੀਂ ਹੋਣ ਦੇਵੇਗੀ। ਬਲਾਕ ਆਗੂ ਅਮਨਦੀਪ ਸਿੰਘ ਮਹਿਲਾਂ ਨੇ ਕਿਹਾ ਕਿ ਪਿੰਡਾਂ ’ਚ ਸਮਾਰਟ ਮੀਟਰ ਲਾਉਣ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਬਲਾਕ ਚਰਨਜੀਤ ਸਿੰਘ ਘਨੌੜ ਸੰਤਪੁਰਾ, ਮਿਸ਼ਰਾ ਸਿੰਘ ਨਿਹਾਲਗੜ੍ਹ, ਜੋਗਿੰਦਰ ਸਿੰਘ ਖੇੜੀ ਨਾਗਾ, ਜਗਦੀਪ ਸਿੰਘ ਮਹਿਲਾਂ, ਜਗਜੀਤ ਸਿੰਘ ਮਹਿਲਾਂ, ਗੁਰਸੇਵਕ ਸਿੰਘ ਮਹਿਲਾਂ, ਜਸਵੰਤ ਸਿੰਘ ਸਮੂੰਰਾਂ, ਹਰਬੰਸ ਸਿੰਘ ਦਿੜ੍ਹਬਾ ਅਤੇ ਮੇਜਰ ਸਿੰਘ ਕੌਹਰੀਆਂ ਹਾਜ਼ਰ ਸਨ।
Advertisement
Advertisement