ਬਲਾਕ ਸਮਿਤੀ ਚੋਣਾਂ ਬਾਰੇ ਮੀਟਿੰਗ ਅੱਜ
ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ, ਜਿਸ ਤਹਿਤ ਭਲਕੇ 17 ਨਵੰਬਰ ਨੂੰ ਸ੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਬਾਅਦ ਦੁਪਹਿਰ ਬੁਲਾਈ ਗਈ ਹੈ, ਜਿਸਦੀ ਪ੍ਰਧਾਨਗੀ...
Advertisement
ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ, ਜਿਸ ਤਹਿਤ ਭਲਕੇ 17 ਨਵੰਬਰ ਨੂੰ ਸ੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਬਾਅਦ ਦੁਪਹਿਰ ਬੁਲਾਈ ਗਈ ਹੈ, ਜਿਸਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਨਰਜੀਤ ਸਿੰਘ ਖਡਿਆਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂ, ਹਲਕਾ ਇੰਚਾਰਜ , ਬੂਥ ਮੁਖੀ, ਪਿੰਡ ਪੱਧਰੀ ਲੀਡਰਸ਼ਿਪ ਸ਼ਿਰਕਤ ਕਰੇਗੀ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀਆਂ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਦਰਜ ਕਰੇਗਾ।
Advertisement
Advertisement
