ਸੰਗਰੂਰ: ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਮੁੱਖ ਦਫ਼ਤਰ ਬਨਾਸਰ ਬਾਗ ਸੰਗਰੂਰ ਵਿਖੇ ਸੰਸਥਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪਾਲਾ ਮਲ ਸਿੰਗਲਾ ਦੀ ਪ੍ਰਧਾਨਗੀ ਅਤੇ ਗੁਰਪਾਲ ਸਿੰਘ ਗਿੱਲ ਸਰਪ੍ਰਸਤ ਦੀ ਦੇਖ ਰੇਖ ਹੇਠ ਹੋਈ। ਇਸ ਮੌਕੇ ਭੁਪਿੰਦਰ ਸਿੰਘ ਜਨਰਲ ਸਕੱਤਰ ਨੇ ਅੰਤਰ-ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਇਕ ਅਕਤੂਬਰ ਨੂੰ ਮਨਾਉਣ ਸਬੰਧੀ ਕੀਤੇ ਗਏ ਪ੍ਰਬੰਧਾਂ ’ਤੇ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਨਾਲ ਡਾ. ਲਵਲੀਨ ਵੜਿੰਗ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਬਲਦੇਵ ਸਿੰਘ ਗੋਸਲ ਕਰਨਗੇ। ਮੀਟਿੰਗ ਵਿੱਚ ਮੱਘਰ ਸਿੰਘ ਸੋਹੀ, ਸੁਰਿੰਦਰਪਾਲ ਸਿੰਘ ਸਿਦਕੀ, ਗਿਆਨ ਚੰਦ ਸਿੰਗਲਾ, ਪ੍ਰੇਮ ਚੰਦ ਗਰਗ, ਗੁਰਮੀਤ ਸਿੰਘ, ਜਗਜੀਤ ਸਿੰਘ ਅਤੇ ਹਰਬੰਸ ਲਾਲ ਹਾਜ਼ਰ ਸਨ। -ਪੱਤਰ ਪ੍ਰੇਰਕ