ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਮਾਰਚ
ਦੇਸ਼ ਦੀਆਂ ਸਮੂਹ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 28 ਅਤੇ 29 ਮਾਰਚ ਨੂੰ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਕਾਮਰੇਡ ਸੁਖਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸੁਤੰਤਰ ਭਵਨ ਵਿੱਚ ਹੋਈ। ਮੀਟਿੰਗ ਵਿੱਚ ਸੀਟੂ ਵੱਲੋਂ ਜ਼ਿਲ੍ਹਾ ਸਕੱਤਰ ਇੰਦਰਪਾਲ ਪੁੰਨਵਾਲ, ਸੀ.ਟੀ.ਯੂ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਵੜੈਚ ਤੇ ਏਟਕ ਵੱਲੋਂ ਮੁਹੰਮਦ ਖਲੀਲ ਵਲੋਂ ਵਿਚਾਰ ਰੱਖੇ ਗਏ। ਇਸ ਮੌਕੇ ਪ੍ਰੋਗਰਾਮ ਤੈਅ ਕੀਤਾ ਗਿਆ ਕਿ 28 ਮਾਰਚ ਨੂੰ ਸੰਗਰੂਰ ਬੱਸ ਸਟੈਂਡ ਦੇ ਗੇਟ ’ਤੇ ਜਾਮ ਲਗਾਇਆ ਜਾਵੇਗਾ।