ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਅੱਜ ਪਿੰਡ ਅਕਬਰਪੁਰ ਵਿੱਚ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਇੱਕ ਵਿਸੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਵੀ ਵਿਸੇਸ਼ ਤੌਰ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਅੱਜ ਪਿੰਡ ਅਕਬਰਪੁਰ ਵਿੱਚ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਇੱਕ ਵਿਸੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਵੀ ਵਿਸੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਗੱਗੜ੍ਹਪੁਰ ਸਰਕਲ ਦੇ ਪ੍ਰਧਾਨ ਨੰਬਰਦਾਰ ਬਲਵਿੰਦਰ ਸਿੰਘ ਦੀ ਰਿਹਾਇਸ਼ ’ਤੇ ਕੀਤੀ ਗਈ। ਇਸ ਦੌਰਾਨ ਵਿਨਰਜੀਤ ਸਿੰਘ ਗੋਲਡੀ ਨੇ ਨੌਜਵਾਨ ਪੀੜ੍ਹੀ ਨੂੰ ਅਕਾਲੀ ਦਲ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖੀ ਅਤੇ ਪੰਜਾਬੀਅਤ ਦੀ ਰਾਖੀ ਲਈ ਜ਼ਮੀਨੀ ਪੱਧਰ ’ਤੇ ਮਜ਼ਬੂਤ ਸੰਘਰਸ਼ ਦੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੰਬਰਦਾਰ ਭਰਪੂਰ ਸਿੰਘ, ਮਾਸਟਰ ਹਰਦੇਵ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ, ਲਛਮਣ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।
Advertisement
Advertisement
×