ਖੇਤਰੀ ਪ੍ਰਤੀਨਿਧ
ਧੂਰੀ, 18 ਅਕਤੂਬਰ
‘ਆਪ’ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ ਨੇ ਪਾਰਟੀ ਪ੍ਰਧਾਨ ਭਗਵੰਤ ਮਾਨ ਨਾਲ ਮੀਟਿੰਗ ਕੀਤੀ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਚੱਠਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਨਾਲ ਮੀਟਿੰਗ ਕੀਤੀ ਗਈ ਹੈ ਤੇ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਹੈ ਤਾਂ ਜੋਂ ਪਾਰਟੀ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਧੂਰੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਜਿਸ ਨੂੰ ਵੀ ਟਿਕਟ ਦੇਵੇਗੀ ਉਸ ਦੀ ਡਟਵੀ ਮਦਦ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ’ਤੇ ਕਿਸਾਨਾਂ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਇਆ।