ਜਗਤਾਰ ਸਿੰਘ ਨਹਿਲ
ਲੌਂਗੋਵਾਲ, 10 ਅਗਸਤ
ਅੱਜ ਪੰਜਾਬ ਭਰ ਵਿੱਚੋਂ ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੇ ਗ੍ਰੰਥੀ, ਪ੍ਰਚਾਰਕ ਅਤੇ ਰਾਗੀ ਸਿੰਘਾਂ ਨੇ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮਿਲ ਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਭਾਈ ਲੌਂਗੋਵਾਲ ਨੇ ਆਲ ਇੰਡੀਆ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਭਾ ਪੰਜਾਬ, ਖ਼ਾਲਸਾ ਗੁਰਮਤਿ ਪ੍ਰਚਾਰਕ ਗ੍ਰੰਥੀ ਸਭਾ ਪੰਜਾਬ, ਬਾਬਾ ਬੁੱਢਾ ਜੀ ਗ੍ਰੰਥੀ ਸਭਾ ਰਾਏਕੋਟ (ਪੰਜਾਬ) ਅਤੇ ਬਾਬਾ ਬੁੱਢਾ ਜੀ ਮਾਲਵਾ ਜ਼ੋਨ ਗ੍ਰੰਥੀ ਸਭਾ ਪੰਜਾਬ ਦੇ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਧਰਮ ਦੇ ਪ੍ਰਚਾਰ ਅਤੇ ਪਸਾਰ ਵਿਚ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘਾਂ ਵੱਲੋਂ ਬੇਹੱਦ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਨ੍ਹਾਂ ਨੂੰ ਦਰਪੇਸ਼ ਸਮੱਸਿਆ ਦੇ ਹੱਲ ਲਈ ਉਹ ਕਾਰਗਰ ਕਦਮ ਉਠਾਉਣਗੇ ਅਤੇ ਇਸੇ ਲੜੀ ਤਹਿਤ ਸਤੰਬਰ ਮਹੀਨੇ ਵਿੱਚ ਇੱਕ ਹੋਰ ਬੈਠਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਚ ਕੀਤੀ ਜਾਵੇਗੀ।