ਪੱਤਰ ਪ੍ਰੇਰਕ
ਭਵਾਨੀਗੜ੍ਹ, 1 ਜੂਨ
ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਬਲਾਕ ਪ੍ਰਧਾਨ ਕੁਲਵੰਤ ਸਿੰਘ ਖਨੌਰੀ ਅਤੇ ਅਤੇ ਜਨਰਲ ਸਕੱਤਰ ਕੰਵਰਜੀਤ ਸਿੰਘ ਭਵਾਨੀਗੜ੍ਹ ਦੀ ਅਗਵਾਈ ਹੇਠ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਵਾਨੀਗੜ੍ਹ ਸ੍ਰੀ ਗੋਪਾਲ ਕ੍ਰਿਸ਼ਨ ਸ਼ਰਮਾ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅੱਗੇ ਪ੍ਰਾਇਮਰੀ ਅਧਿਆਪਕਾਂ ਦੇ ਪੇਅ ਕਮਿਸ਼ਨ ਦੇ ਏਰੀਅਰ ਅਤੇ ਤਨਖ਼ਾਹਾਂ ਦੇਣ ਸਬੰਧੀ ਮੰਗ ਰੱਖੀ।
ਬੀਪੀਈਓ ਨੇ ਕਿਹਾ ਕਿ ਤਨਖਾਹਾਂ ਜਲਦ ਹੀ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਵੱਲੋਂ ਅਧਿਆਪਕਾਂ ਦੇ ਏਰੀਅਰ ਦੇ ਬਕਾਏ ਸੰਬੰਧੀ ਡੀਪੀਆਈ ਦਫ਼ਤਰ ਨੂੰ ਬਜਟ ਜਾਰੀ ਕਰਨ ਲਈ ਡਿਮਾਂਡ ਭੇਜਣ ਦੀ ਜਾਣਕਾਰੀ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਜਟ ਆਉਣ ’ਤੇ ਤੁਰੰਤ ਪਹਿਲ ਦੇ ਆਧਾਰ ’ਤੇ ਏਰੀਅਰ ਵੀ ਪਾ ਦਿੱਤਾ ਜਾਵੇਗਾ। ਇਸ ਮੌਕੇ ਬਲਾਕ ਦੇ ਮੀਤ ਪ੍ਰਧਾਨ ਕਰਮਜੀਤ ਸਿੰਘ ਕੰਧੋਲਾ, ਮੀਤ ਪ੍ਰਧਾਨ ਲਾਲ ਸਿੰਘ, ਵਿੱਤ ਸਕੱਤਰ ਦੀਪਕ ਕੁਮਾਰ, ਇੰਦਰਜੀਤ ਸਿੰਘ, ਸੁੰਦਰ ਸਿੰਘ, ਬਲਵਿੰਦਰਜੀਤ ਸਿੰਘ, ਲਾਲ ਚੰਦ, ਜਤਿੰਦਰ ਸੱਗੂ, ਮਹਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਤੋਂ ਇਲਾਵਾ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਜ਼ਿਲ੍ਹਾ ਜਨਰਲ ਸਕੱਤਰ ਅਮਨ ਵਸ਼ਿਸ਼ਟ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਕਰਮਜੀਤ ਸਿੰਘ ਨਦਾਮਪੁਰ ਵੀ ਹਾਜ਼ਰ ਸਨ।