ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 29 ਅਪਰੈਲ
ਸਹਾਇਕ ਰਿਟਰਨਿੰਗ ਅਫ਼ਸਰ ਕਮ ਐੱਸਡੀਐੱਮ ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ ਨੇ ਵਿਧਾਨ ਸਭਾ ਹਲਕਾ 101- ਸੁਨਾਮ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਵਿੱਚ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਮੌਜੂਦਾ ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਗਏ ਆਦਰਸ਼ ਚੋਣ ਜ਼ਾਬਤੇ ਨੂੰ ਬਰਕਰਾਰ ਰੱਖਣ ਅਤੇ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਅਜਿਹੀ ਸਮੱਗਰੀ ਨਾ ਛਾਪਣ ਦੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਕਰਨ ਵੇਲੇ ਪ੍ਰਿੰਟਿੰਗ ਸਮੱਗਰੀ ’ਤੇ ਪ੍ਰਿੰਟਿੰਗ ਪ੍ਰੈੱਸ ਦਾ ਨਾਮ ਅਤੇ ਫ਼ੋਨ ਨੰਬਰ ਜ਼ਰੂਰ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਜਿਹੀ ਪ੍ਰਿੰਟਿੰਗ ਸਮੱਗਰੀ ਦਾ ਬਕਾਇਦਾ ਰਿਕਾਰਡ ਵੀ ਰੱਖਿਆ ਜਾਵੇ। ਮੀਟਿੰਗ ਵਿੱਚ ਸੁਨਾਮ ਦੀਆਂ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕਾਂ ਦੇ ਨਾਲ ਨਾਲ ਇਸ ਇਲੈਕਸ਼ਨ ਸੈਲ ਦੇ ਚੋਣ ਅਧਿਕਾਰੀ ਵੀ ਮੌਜੂਦ ਸਨ।