ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਅਗਸਤ
ਐਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਅਗਵਾਈ ਹੇਠ ਡਾਇਰੈਕਟਰ ਸਕੂਲ ਸਿੱਖਿਆ (ਸੈ. ਸਿ.) ਪੰਜਾਬ ਨਾਲ ਪੈਨਲ ਮੀਟਿੰਗ ਹੋਈ। ਮੀਟਿੰਗ ਵਿੱਚ ਸਹਾਇਕ ਡਾਇਰੈਕਟਰ ਜਸਕੀਰਤ ਕੌਰ ਤੇ ਸਟਾਫ ਸ਼ਾਮਿਲ ਹੋਇਆ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਸੀਨੀਅਰ ਮੀਤ ਪ੍ਰਧਾਨ ਹਰਬੰਸ ਲਾਲ ਪਰਜੀਆਂ,ਮੀਤ ਪ੍ਰਧਾਨ ਪਰਵਿੰਦਰ ਭਾਰਤੀ, ਅਤੇ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਵਲੋਂ ਵਿਦਿਆਰਥੀਆਂ ਲਈ ਪੁਸਤਕਾਂ ਦਾ ਪ੍ਰਬੰਧ ਸੈਸ਼ਨ ਦੇ ਸ਼ੁਰੂ ਵਿੱਚ ਕਰਨ , ਸਕਾਲਰਸ਼ਿਪ ਦੀ ਪ੍ਰਕਿਰਿਆ ਸਰਲ ਬਣਾਉਣ ਤੇ ਵਜ਼ੀਫ਼ੇ ਦੀ ਦਰ ਵਧਾਉਣ ਬਾਰੇ ਚਰਚਾ ਹੋਈ।