ਚੀਮਾ ਮੰਡੀ: ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਨ ਵੱਲੋਂ ਸ਼ਾਹਪੁਰ ਕਲਾਂ ਵਿੱਚ ਯੂਥ ਆਗੂ ਚਮਕੌਰ ਸਿੰਘ ਸ਼ਾਹਪੁਰ ਕਲਾਂ ਦੀ ਅਗਵਾਈ ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਹੁਣ ਵੋਟਾਂ ਨੇੜੇ ਵੇਖਦਿਆਂ ਹਰ ਦਿਨ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਵੱਡੇ ਵੱਡੇ ਝੂਠੇ ਐਲਾਨ ਕਰ ਰਹੀ ਹੈ, ਜਿਨ੍ਹਾਂ ਦਾ ਪੰਜਾਬ ਦੇ ਲੋਕਾਂ ਨੂੰ ਕੋਈ ਫਾਇਦਾ ਨਹੀਂ। ਇਸ ਮੌਕੇ ਵਿਨਰਜੀਤ ਸਿੰਘ ਖਡਿਆਲ, ਖੁਸ਼ਪਾਲ ਸਿੰਘ ਬੀਰ ਕਲਾਂ, ਹਰਪ੍ਰੀਤ ਸਿੰਘ ਹੰਝਰਾ, ਰਾਜਵੰਤ ਸਿੰਘ ਸ਼ਾਹਪੁਰ, ਜਸਵੀਰ ਸਿੰਘ, ਬਸਪਾ ਆਗੂ ਸੁਖਬੀਰ ਸਿੰਘ ਤੇ ਅਮਰੀਕ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ