ਭਵਾਨੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ’ਤੇ ਮਜਬੂਤ ਕਰਨ ਲਈ ਦਲ ਦੇ ਆਗੂਆਂ ਨੇ ਵਰਕਰਾਂ ਨਾਲ ਤਾਲਮੇਲ ਮੀਟਿੰਗਾਂ ਸ਼ੁਰੂ ਕੀਤੀਆਂ ਹਨ। ਇਸ ਲੜੀ ਵੱਜੋਂ ਇੱਥੇ ਵਿਜੈ ਨਾਇਕ ਸੀਨੀਅਰ ਅਕਾਲੀ ਆਗੂ ਦੇ ਘਰ ਅਕਾਲੀ ਆਗੂਆਂ ਵੱਲੋਂ ਮੀਟਿੰਗ ਕਰਕੇ ਪਿੰਡਾਂ ਤੇ ਸ਼ਹਿਰ ਵਿੱਚ ਵਰਕਰਾਂ ਨਾਲ ਮੀਟਿੰਗਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਮੀਟਿੰਗ ਵਿੱਚ ਹਾਜ਼ਰ ਸਾਬਕਾ ਚੈਅਰਮੈਨ ਰੁਪਿੰਦਰ ਸਿੰਘ ਰੰਧਾਵਾ, ਸਾਬਕਾ ਚੈਅਰਮੈਨ ਕੁਲਵੰਤ ਸਿੰਘ ਜੌਲੀਆਂ, ਸਾਬਕਾ ਚੈਅਰਮੈਨ ਰਵਜਿੰਦਰ ਸਿੰਘ ਕਾਕੜਾ, ਕੋਰ ਕਮੇਟੀ ਮੈਂਬਰ ਹਰਵਿੰਦਰ ਸਿੰਘ ਗੋਲਡੀ ਤੂਰ, ਐੱਮਸੀ ਗੁਰਵਿੰਦਰ ਸੱਗੂ, ਲੱਕੀ ਯੂਥ ਆਗੂ ਲੱਕੀ, ਮਨਦੀਪ ਦੀਪੀ, ਬਿੱਲੂ ਵਰਮਾ ਅਤੇ ਪਰਮਜੀਤ ਸਿੰਘ ਨਾਇਕ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਧੜੇਬਾਜ਼ੀਆਂ ਛੱਡ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਦੱਸਿਆ ਕਿ ਜੇਕਰ ਪਾਰਟੀ ਮਜਬੂਤ ਹੋਵੇਗੀ ਤਾਂ ਹੀ ਆਗੂ ਮਜਬੂਤ ਹੋਣਗੇ। ਉਨਾਂ ਦੱਸਿਆ ਕਿ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਤੇ ਸੂਬਾਈ ਪੱਧਰ ’ਤੇ ਪ੍ਰਚਾਰ ਕਰ ਕੇ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਕਾਰਵਾਈ ਆਰੰਭੀ ਜਾਵੇਗੀ। -ਪੱਤਰ ਪ੍ਰੇਰਕ