DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kanoi village case: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਕਨੋਈ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ

ਨੈਸ਼ਨਲ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਪਿੰਡ ਕਨੋਈ ਪਹੁੰਚ ਕੇ ਮ੍ਰਿਤਕ ਨੌਜਵਾਨ ਸਨਮਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸਮੁੱਚੀ ਘਟਨਾ ਦੀ ਵਿਸਤਾਰ ਨਾਲ ਜਾਣਕਾਰੀ ਲਈ। ਪੀੜਤ ਪਰਿਵਾਰ ਨੇ ਪਰਿਵਾਰ ਦੀ ਗ਼ੈਰ-ਮੌਜੂਦਗੀ ਅਤੇ ਸਹਿਮਤੀ ਤੋਂ...

  • fb
  • twitter
  • whatsapp
  • whatsapp
featured-img featured-img
ਪੀੜਤ ਪਰਿਵਾਰ ਨੂੰ ਮਿਲਦੇ ਹੋਏ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ।
Advertisement

ਨੈਸ਼ਨਲ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਪਿੰਡ ਕਨੋਈ ਪਹੁੰਚ ਕੇ ਮ੍ਰਿਤਕ ਨੌਜਵਾਨ ਸਨਮਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸਮੁੱਚੀ ਘਟਨਾ ਦੀ ਵਿਸਤਾਰ ਨਾਲ ਜਾਣਕਾਰੀ ਲਈ। ਪੀੜਤ ਪਰਿਵਾਰ ਨੇ ਪਰਿਵਾਰ ਦੀ ਗ਼ੈਰ-ਮੌਜੂਦਗੀ ਅਤੇ ਸਹਿਮਤੀ ਤੋਂ ਬਿਨਾਂ ਜਬਰੀ ਸਸਕਾਰ ਕੀਤੇ ਜਾਣ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ। ਕਮਿਸ਼ਨ ਮੈਂਬਰ ਨੇ ਇਸਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਸਕੱਤਰ ਪੰਜਾਬ ਅਤੇ ਡੀ ਜੀ ਪੀ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ ਅਤੇ ਥਾਣਾ ਸਦਰ ਧੂਰੀ ਦੀ ਪਹਿਲੀ ਅਕਤੂਬਰ ਦੀ ਸੀ ਸੀ ਟੀ ਵੀ ਫੁਟੇਜ ਵੀ ਮੰਗਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਕਰਮ ਲਹਿਲ, ਦਾਮਨ ਥਿੰਦ ਬਾਜਵਾ ਅਤੇ ਸਰਜੀਵਨ ਜਿੰਦਲ ਵੀ ਮੌਜੂਦ ਸਨ।

Advertisement
Advertisement
×