DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mera Ghar Mere Naam scheme: ਹਡਾਣਾ ਨੇ 200 ਪਰਿਵਾਰਾਂ ਨੂੰ ਜਾਇਦਾਦ ਦੇ ਦਸਤਾਵੇਜ਼ ਵੰਡੇ

ਪੰਜਾਬ ਸਰਕਾਰ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਅੱਜ ਹਲਕਾ ਸਨੌਰ ਦੇ ਪਿੰਡ ਅਕੌਤ ਵਿੱਚ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਦੌਰਾਨ ‘ਆਪ’...

  • fb
  • twitter
  • whatsapp
  • whatsapp
featured-img featured-img
ਪਿੰਡ ਅਕੌਤ ਵਿੱਚ ਲਾਭਪਾਤਰੀਆਂ ਨੂੰ ਦਸਤਾਵੇਜ਼ ਸੌਂਪਦੇ ਹੋਏ ‘ਆਪ’ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਹੋਰ‌।
Advertisement

ਪੰਜਾਬ ਸਰਕਾਰ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਅੱਜ ਹਲਕਾ ਸਨੌਰ ਦੇ ਪਿੰਡ ਅਕੌਤ ਵਿੱਚ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਦੌਰਾਨ ‘ਆਪ’ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਕਰੀਬ 200 ਪਰਿਵਾਰਾਂ ਨੂੰ ਜਾਇਦਾਦ ਦੇ ਕਾਗਜ਼ ਤਕਸੀਮ ਕੀਤੇ। ਇਸ ਮੌਕੇ ਤਹਿਸੀਲਦਾਰ ਕਰਨਵੀਰ ਸਿੰਘ ਮਾਨ, ਕਾਨੂੰਨਗੋ ਮਨਜੀਤ ਸਿੰਘ, ਪਟਵਾਰੀ ਰਾਕੇਸ਼ ਸ਼ਰਮਾ ਵੀ ਮੌਜੂਦ ਸਨ।

ਸ੍ਰੀ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਬੁਨਿਆਦੀ ਹੱਕ ਘਰ ਬੈਠੇ ਮੁਹੱਈਆ ਕਰਵਾਉਣਾ ਹੈ।

Advertisement

ਕਾਰਡ ਪ੍ਰਾਪਤ ਕਰਨ ਵਾਲੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਹਡਾਣਾ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਨੈਣਾ, ਬਲਵਿੰਦਰ ਸਿੰਘ, ਨੰਬਰਦਾਰ ਰਾਮ ਪਾਲ, ਰਾਜਾ ਧੰਜੂ, ਪੀ ਏ ਲਾਲੀ ਰਹਿਲ ਮੌਜੂਦ ਸਨ।

Advertisement

Advertisement
×