ਦਿੜ੍ਹਬਾ ਮੰਡੀ: ਅਕਾਲ ਅਕੈਡਮੀ ਧਰਮਗੜ੍ਹ ਛੰਨਾਂ ਕਲਗੀਧਰ ਟਰੱਸਟ ਵਿੱਚ ਸਮਾਜ ਸੇਵੀ ਡਾ. ਮੱਘਰ ਸਿੰਘ ਸੇਵਾਮੁਕਤ ਐੱਸਐੱਮਓ ਵੱਲੋਂ ਹਰ ਸਾਲ ਦੀ ਤਰ੍ਹਾਂ ਪਹਿਲੇ ਦਰਜੇ ’ਤੇ ਆਉਣ ਵਾਲੀਆਂ ਕੁੜੀਆਂ ਮਨਰੀਤ ਕੌਰ, ਹਰਕੀਰਤ ਕੌਰ, ਪ੍ਰਿਸਦੀਪ ਕੌਰ, ਹਰਮਨ ਕੌਰ, ਖੁਸ਼ਪ੍ਰੀਤ ਕੌਰ, ਪ੍ਰਨੀਤ ਕੌਰ, ਹਰਮਨ ਕੌਰ ਅਤੇ ਨਵਨੀਤ ਕੌਰ ਨੂੰ ਸਰਟੀਫਿਕੇਟ ਅਤੇ 2100-2100 ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਮੱਘਰ ਸਿੰਘ ਨੇ ਸਕੂਲ ਦੇ ਬੱਚਿਆਂ ਨੂੰ ਜਿੱਥੇ ਪੜ੍ਹਾਈ ਵਿੱਚ ਵੱਧ ਤੋਂ ਵੱਧ ਮਿਹਨਤ ਕਰਕੇ ਆਪਣੇ ਟੀਚੇ ਪ੍ਰਾਪਤ ਕਰਨ ਦਾ ਸੱਦਾ ਦਿੱਤਾ, ਉੱਥੇ ਜਨਤਕ ਥਾਵਾਂ ਅਤੇ ਸਕੂਲ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਵਾਤਾਵਰਨ ਨੂੰ ਸ਼ੁੱਧ ਤੇ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਕੁਲਦੀਪ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਡਾ. ਮੱਘਰ ਸਿੰਘ ਵੱਲੋਂ ਕੀਤੇ ਜਾਂਦਾ ਕਾਰਜਾਂ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ