ਮੈਰੀਟੋਰੀਅਸ ਵਿਦਿਆਰਥੀਆਂ ਦਾ ਸਨਮਾਨ ਕੀਤਾ
ਇਥੇ ਕੋਟਾ ਇੰਸਟੀਚਿਊਟ ਆਫ ਐਕਸੀਲੈਂਸ ਵੱਲੋਂ ਸਥਾਨਕ ਡਾਇਟ ਦੇ ਆਡੀਟੋਰੀਅਮ ਵਿੱਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਚਾਰ ਸੌ ਤੋਂ ਵੱਧ ਵਿਦਿਆਰਥੀਆਂ, ਮਾਪਿਆਂ ਅਤੇ ਸ਼ਹਿਰ ਦੀਆਂ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ...
ਇਥੇ ਕੋਟਾ ਇੰਸਟੀਚਿਊਟ ਆਫ ਐਕਸੀਲੈਂਸ ਵੱਲੋਂ ਸਥਾਨਕ ਡਾਇਟ ਦੇ ਆਡੀਟੋਰੀਅਮ ਵਿੱਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਚਾਰ ਸੌ ਤੋਂ ਵੱਧ ਵਿਦਿਆਰਥੀਆਂ, ਮਾਪਿਆਂ ਅਤੇ ਸ਼ਹਿਰ ਦੀਆਂ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਜਵੰਧਾ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਹੌਸਲੇ ਅਤੇ ਨਿਰੰਤਰ ਮਿਹਨਤ ਦੀ ਪ੍ਰੇਰਨਾ ਦਿੱਤੀ। ਚੀਫ ਪੈਟਰਨ ਲਖਵੀਰ ਸਿੰਘ ਪੁਰਬਾ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਸੰਸਥਾ ਦਾ ਉਦੇਸ਼ ਸੰਗਰੂਰ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਕੋਚਿੰਗ ਪ੍ਰਦਾਨ ਕਰਨਾ ਹੈ। ਸਮਾਗਮ ਦੌਰਾਨ ਡਾ. ਅਮਨਦੀਪ ਸਿੰਘ ਕਾਹਲ , ਡਾ. ਚਮਨਦੀਪ ਰੇਖੀ, ਡਾ. ਹਰਪ੍ਰੀਤ ਕੌਰ, ਡਾ. ਇੰਦਰਜੋਤ ਕੌਰ, ਡਾ. ਜਿਤੇਂਦਰ, ਡਾ. ਰੂਹੀ, ਡਾ. ਪਰਵਿੰਦਰ ਕੌਰ, ਡਾ. ਵਿਜੈ ਪ੍ਰਕਾਸ਼ ਗੁਪਤਾ, ਡਾ. ਗਿੰਨੀ, ਚੌਧਰੀ ਨੰਦ ਲਾਲ ਗਾਂਧੀ ਸਿੱਖਿਆ ਸ਼ਾਸਤਰੀ ਤੇ ਸਰਬਜੀਤ ਸਿੰਘ ਸ਼ਾਮਲ ਹੋਏ। ਇਸ ਮੌਕੇ ਮੁੱਖ ਮਹਿਮਾਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਅਤੇ 70 ਤੋਂ ਵੱਧ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

