ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿੰਧੀ ਬਰਾਦਰੀ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਨਿੱਜੀ ਪੱਤਰ ਪ੍ਰੇਰਕ ਮਾਲੇਰਕੋਟਲਾ, 11 ਜੁਲਾਈ ਸਿੰਧੀ ਵੈੱਲਫੇਅਰ ਐਂਡ ਐਜੂਕੇਸ਼ਨਲ ਸੁਸਾਇਟੀ ਮਾਲੇਰਕੋਟਲਾ ਵੱਲੋਂ ਪੰਜਾਬ ਵਿੱਚ ਵਸਦੀ ਸਿੰਧੀ ਬਰਾਦਰੀ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਡਾ. ਅਟਲ ਕੁਮਾਰ, ਗੁਰਦੀਪ ਸਿੰਘ, ਦਲੀਪ ਸਿੰਘ ਤੇ ਹਰਜੀਤ ਸਿੰਘ ਦੀ ਦੇਖ-ਰੇਖ ਹੇਠ ਸਮਾਗਮ ਕਰਵਾਇਆ...
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਰਾਣੂ
Advertisement

ਨਿੱਜੀ ਪੱਤਰ ਪ੍ਰੇਰਕ

ਮਾਲੇਰਕੋਟਲਾ, 11 ਜੁਲਾਈ

Advertisement

ਸਿੰਧੀ ਵੈੱਲਫੇਅਰ ਐਂਡ ਐਜੂਕੇਸ਼ਨਲ ਸੁਸਾਇਟੀ ਮਾਲੇਰਕੋਟਲਾ ਵੱਲੋਂ ਪੰਜਾਬ ਵਿੱਚ ਵਸਦੀ ਸਿੰਧੀ ਬਰਾਦਰੀ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਡਾ. ਅਟਲ ਕੁਮਾਰ, ਗੁਰਦੀਪ ਸਿੰਘ, ਦਲੀਪ ਸਿੰਘ ਤੇ ਹਰਜੀਤ ਸਿੰਘ ਦੀ ਦੇਖ-ਰੇਖ ਹੇਠ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸੁਰਜੀਤ ਸਿੰਘ, ਗੁਰਚਰਨ ਸਿੰਘ, ਵਰਿੰਦਰ ਸਿੰਘ, ਸਰਬਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਿੰਧੀ ਬਰਾਦਰੀ ਨਾਲ ਸਬੰਧਤ 72 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਟੇਜ ਦੀ ਕਾਰਵਾਈ ਡਾ. ਮਨੋਜ ਕੁਮਾਰ ਤੇ ਅਮਰਜੀਤ ਸਿੰਘ ਨੇ ਚਲਾਈ।

ਸਮਾਗਮ ਦੌਰਾਨ ਸੱਭਿਆਚਾਰਕ ਮੁਕਾਬਲੇ ਵਿੱਚ ਗੁਰਨੇਕ ਸਿੰਘ ਨੇ ਪਹਿਲਾ, ਜਸਲੀਨ ਕੌਰ ਤੇ ਜਸ਼ਨਦੀਪ ਨੇ ਦੂਜਾ ਤੇ ਇਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਡਾ. ਅਟਲ ਕੁਮਾਰ ਨੇ ਕਿਹਾ ਕਿ ਸਿੱਖਿਆ ਪ੍ਰਾਪਤ ਕੀਤੇ ਬਨਿਾਂ ਕੋਈ ਸਮਾਜ ਤਰੱਕੀ ਨਹੀਂ ਕਰ ਸਕਦਾ। ਇਸ ਮੌਕੇ ਦਰਸ਼ਨ ਕੁਮਾਰ, ਉਜਾਗਰ ਸਿੰਘ, ਅਵਤਾਰ ਸਿੰਘ, ਗਨੇਸ਼ ਕੁਮਾਰ, ਕਰਤਾਰ ਸਿੰਘ, ਅਨਿਲ ਕੁਮਾਰ, ਜਸਪਾਲ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ, ਮਨੋਜ ਕੁਮਾਰ, ਜਰਨੇਲ ਸਿੰਘ, ਸੁਨੀਲ ਕੁਮਾਰ, ਸੁਰਿੰਦਰ ਸਿੰਘ, ਸਾਹਿਬ ਸਿੰਘ, ਕੁਲਵੰਤ ਸਿੰਘ ਆਦਿ ਵੀ ਹਾਜ਼ਰ ਸਨ।

Advertisement
Tags :
ਸਨਮਾਨਸਿੱਧੀਹੋਣਹਾਰਬਰਾਦਰੀਵੱਲੋਂਵਿਦਿਆਰਥੀਆਂ