DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

MGNREGA Employees ਨੇ ਹੁਕਮਾਂ ਦੀਆਂ ਕਾਪੀਆਂ ਫੂਕੀਆਂ

ਪੰਚਾਇਤ ਮੰਤਰੀ ਦੀ ਕੋਠੀ ਦਾ ਘਿਰਾਓ ਭਲਕੇ

  • fb
  • twitter
  • whatsapp
  • whatsapp
featured-img featured-img
ਬੀ ਡੀ ਪੀ ਓ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਮਗਨਰੇਗਾ ਮੁਲਾਜ਼ਮ।
Advertisement

ਆਪਣੀਆਂ ਸੇਵਾਵਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ਼ ਕਰ ਕੇ ਪੱਕੇ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ 43 ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਮਗਨਰੇਗਾ ਮੁਲਾਜ਼ਮਾਂ ਦਾ ਗੁੱਸਾ ਅੱਜ ਬੀ ਡੀ ਪੀ ਓ ਦਫ਼ਤਰ ਅੱਗੇ ਸਰਕਾਰ ਅਤੇ ਵਿਭਾਗ ਵਿਰੁੱਧ ਫੁੱਟ ਗਿਆ। ਮੁਲਾਜ਼ਮਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰ ਵੱਲੋਂ ਜਾਰੀ ਕੀਤੇ ਮੁਲਾਜ਼ਮ ਮਾਰੂ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਅਤੇ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਅਤੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਸਤੌਜ ਨੇ ਕਿਹਾ ਕਿ ਉਹ ਪਿਛਲੇ 18 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਚਿਤਾਵਨੀ ਦਿੱਤੀ ਕਿ 15 ਜੁਲਾਈ ਦੇ ਪ੍ਰਦਰਸ਼ਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮਨਰੇਗਾ ਮੁਲਾਜ਼ਮ ਅਤੇ ਮਜ਼ਦੂਰ ਸ਼ਾਮਲ ਹੋਣਗੇ।

ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਆਪਣੀਆਂ ਸੇਵਾਵਾਂ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੇ ਕਰਵਾਉਣ ਲਈ ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਅੱਜ 43ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਗੁੱਸੇ ਵਿੱਚ ਆਏ ਮੁਲਾਜ਼ਮਾਂ ਨੇ ਅੱਜ ਦਿੜ੍ਹਬਾ ਦੇ ਮਿੰਨੀ ਕੰਪਲੈਕਸ ਵਿਖੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਵਿਭਾਗ ਵੱਲੋਂ ਜਾਰੀ ਕਥਿਤ ‘ਮਾਰੂ’ ਪੱਤਰਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।

Advertisement

Advertisement
Advertisement
×