ਮਨਰੇਗਾ ਫਰੰਟ ਵੱਲੋਂ ਮਜ਼ਦੂਰ ਆਗੂ ’ਤੇ ਹਮਲੇ ਦੀ ਨਿਖੇਧੀ
ਪੱਤਰ ਪ੍ਰੇਰਕ ਸੁਨਾਮ ਊਧਮ ਸਿੰਘ ਵਾਲਾ, 28 ਜੂਨ ਡੈਮੋਕ੍ਰੈਟਿਕ ਮਨਰੇਗਾ ਫਰੰਟ ਪੰਜਾਬ ਨੇ ਖੇਤ ਮਜਦੂਰ ਆਗੂ ਹਰਭਗਵਾਨ ਸਿੰਘ ਦੀ ਕੁੱਟਮਾਰ ਦਾ ਸਖਤ ਨੋਟਿਸ ਲਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਸਿੰਘ ਕਨਸੂਹਾ ਖੁਰਦ ਨੇ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ...
Advertisement
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 28 ਜੂਨ
Advertisement
ਡੈਮੋਕ੍ਰੈਟਿਕ ਮਨਰੇਗਾ ਫਰੰਟ ਪੰਜਾਬ ਨੇ ਖੇਤ ਮਜਦੂਰ ਆਗੂ ਹਰਭਗਵਾਨ ਸਿੰਘ ਦੀ ਕੁੱਟਮਾਰ ਦਾ ਸਖਤ ਨੋਟਿਸ ਲਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਸਿੰਘ ਕਨਸੂਹਾ ਖੁਰਦ ਨੇ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੇ ਹਰਭਗਵਾਨ ਮੂਨਕ ਤੇ ਹਮਲਾ ਅਸਲ ਵਿੱਚ ਸਿਆਸੀ ਰਸੂਖਦਾਰਾਂ ਦੀ ਮਾੜੀ ਮਾਨਸਿਕਤਾ ਦਾ ਸਬੂਤ ਹੈ। ਆਗੂ ਨੇ ਕਿਹਾ ਕਿ ਇਹ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਮਾਮਲਾ ਕਿਸੇ ਤਰ੍ਹਾਂ ਦਾ ਵੀ ਹੋਵੇ ਜ਼ਮੀਨ ਦਾ ਜਾਂ ਮਨਰੇਗਾ ਦਾ ਇਨ੍ਹਾਂ ਸਿਆਸੀ ਰਸੂਖਦਾਰਾਂ ਵੱਲੋਂ ਸਰਕਾਰ ਦੀ ਸ਼ਹਿ ’ਤੇ ਆਪਣੇ ਹੱਕਾਂ ਲਈ ਲੜਦੇ ਲੋਕਾਂ ਨੂੰ ਧਮਕਾਇਆ ਜਾਂਦਾ ਹੈ। ਸੂਬਾ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
Advertisement