ਮਗਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ
ਸੀਟੂ ਨਾਲ ਸਬੰਧਤ ਮਗਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਇਕਾਈ ਪ੍ਰਧਾਨ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਤੁੰਗਾਂ ਵਿੱਚ ਹੋਈ ਜਿਸ ’ਚ ਸੀਟੂ ਦੇ ਸੱਦੇ ’ਤੇ 8 ਮਾਰਚ ਨੂੰ ਔਰਤ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਮੌਕੇ...
ਸੀਟੂ ਨਾਲ ਸਬੰਧਤ ਮਗਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਇਕਾਈ ਪ੍ਰਧਾਨ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਤੁੰਗਾਂ ਵਿੱਚ ਹੋਈ ਜਿਸ ’ਚ ਸੀਟੂ ਦੇ ਸੱਦੇ ’ਤੇ 8 ਮਾਰਚ ਨੂੰ ਔਰਤ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਮੌਕੇ ਸੀਟੂ ਦੇ ਜ਼ਿਲ੍ਹਾ ਆਗੂ ਕਾਮਰੇਡ ਸਤਵੀਰ ਤੁੰਗਾਂ ਅਤੇ ਬੇਅੰਤ ਸਿੰਘ ਨੇ ਕਿਹਾ ਕਿ ਅੱਜ ਦੇਸ਼ ਦੀ ਮਜ਼ਦੂਰ ਜਮਾਤ ਦੀ ਬਾਂਹ ਫੜਨ ਵਾਲਾ ਕੋਈ ਨਹੀਂ, ਸਰਕਾਰ ਭਾਵੇਂ ਪੰਜਾਬ ਦੀ ਹੋਵੇ ਜਾਂ ਕੇਂਦਰ ਦੀ, ਇਹ ਸਰਕਾਰਾਂ ਸਿਰਫ਼ ਵੱਡੇ ਪੂੰਜੀਪਤੀਆਂ ਤੇ ਕਾਰਪੋਰੇਟ ਘਰਾਣਿਆਂ ਦੇ ਹੱਕ ’ਚ ਕਾਨੂੰਨ ਬਣਾ ਕੇ ਲਾਗੂ ਕਰ ਰਹੀਆਂ ਹਨ। ਦੇਸ਼ ਦੀ ਮਜ਼ਦੂਰ ਜਮਾਤ ਨੂੰ ਵੱਡਾ ਸਹਾਰਾ ਦੇਣ ਵਾਲਾ ਮਗਨਰੇਗਾ ਕਾਨੂੰਨ ਖਤਮ ਕਰਕੇ ‘ਜੀ ਰਾਮ ਜੀ’ ਕਾਨੂੰਨ ਲਾਗੂ ਕਰ ਦਿੱਤਾ ਜਿਸ ਨਾਲ ਮਗਨਰੇਗਾ ਦਾ ਕੰਮ ਠੱਪ ਹੋ ਕੇ ਰਹਿ ਜਾਵੇਗਾ। ਉਨ੍ਹਾਂ ਕਿਹਾ ਕਿ ਸੀਟੂ ਤੇ ਦੇਸ਼ ਦੀਆਂ ਦੂਜੀਆਂ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ ਮਗਨਰੇਗਾ ਨੂੰ ਹੀ ਮੁੜ ਲਾਗੂ ਕਰਵਾਇਆ ਜਾਵੇਗਾ। ਉਨ੍ਹਾਂ ਜਥੇਬੰਦੀ ਦੀ ਮੈਂਬਰਸ਼ਿਪ ਅਗਲੇ ਪੰਜ ਦਿਨਾਂ ’ਚ ਪੂਰੀ ਕਰਨ ਲਈ ਕਿਹਾ ਤੇ ਸੀਟੂ ਦੇ ਸੂਬਾਈ ਫੈਸਲੇ ਮੁਤਾਬਿਕ 8 ਮਾਰਚ ਨੂੰ ਮਜ਼ਦੂਰ ਔਰਤ ਦਿਵਸ ਮੌਕੇ ਇਕੱਠ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਮੌਕੇ ਹਰਦਿਆਲ ਸਿੰਘ ਮੈਂਬਰ, ਅਜਮੇਰ ਸਿੰਘ, ਪ੍ਰਕਾਸ਼ ਸਿੰਘ, ਮੇਘਾ ਸਿੰਘ, ਸ਼ਿੰਗਾਰਾ ਸਿੰਘ, ਚਰਨਾ ਸਿੰਘ, ਸੁਖਪਾਲ ਕੌਰ, ਦਰਸ਼ਨਾ ਕੌਰ, ਚਿੰਤੋ ਕੌਰ ਤੇ ਜਸਵੀਰ ਕੌਰ ਹਾਜ਼ਰ ਸਨ।

