DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੰਤਰੀ ਵੱਲੋਂ ਪਟਿਆਲੇ ’ਚ ਲੱਗੇ ਕੂੜੇ ਦੇ ਢੇਰਾਂ ਦਾ ਗੰਭੀਰ ਨੋਟਿਸ

ਅਧਿਕਾਰੀਆਂ ਨੂੰ ਚਿਤਾਵਨੀ; ਸਰਕਾਰ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਵਚਨਬੱਧ: ਰਵਜੋਤ
  • fb
  • twitter
  • whatsapp
  • whatsapp
featured-img featured-img
ਪਟਿਆਲਾ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦੇ ਹੋਏ ਮੰਤਰੀ ਡਾ. ਰਵਜੋਤ ਸਿੰਘ।
Advertisement

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਤੜਕਸਾਰ ਸ਼ਹਿਰ ਦਾ ਅਚਨਚੇਤ ਦੌਰਾ ਕਰਦਿਆਂ ਵਿਰਾਸਤੀ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਸੰਕੇਤ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਬਲਤੇਜ ਪੰਨੂ, ਮੇਅਰ ਕੁੰਦਨ ਗੋਗੀਆ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਅਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ।

ਮੰਤਰੀ ਨੇ ਇਸ ਮੌਕੇ ਸੰਜੈ ਕਾਲੋਨੀ, ਸਬਜ਼ੀ ਮੰਡੀ ਰੇਹੜੀ ਮਾਰਕੀਟ, ਭੀਮ ਕਾਲੋਨੀ, ਪੁਰਾਣਾ ਬੱਸ ਅੱਡਾ, ਰੇਲਵੇ ਸਟੇਸ਼ਨ, ਤਫੱਜ਼ਲਪਰਾ, ਫ਼ੈਕਟਰੀ ਏਰੀਆ, ਸਰਹਿੰਦ ਰੋਡ, ਘੁੰਮਣ ਨਗਰ, ਦੀਪ ਨਗਰ, ਅਨੰਦ ਨਗਰ ਤੇ ਭਾਦਸੋਂ ਰੋਡ ਜੇਲ੍ਹ ਦੀ ਕੰਧ ਦੇ ਨਾਲ ਸਮੇਤ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਟਿਆਲਾ ਬਹੁਤ ਖ਼ੂਬਸੂਰਤ ਤੇ ਇਤਿਹਾਸਕ ਸ਼ਹਿਰ ਹੈ, ਪਰ ਅੱਜ ਉਨ੍ਹਾਂ ਨੂੰ ਇਸ ਗੱਲ ਦੀ ਨਮੋਸ਼ੀ ਹੋਈ ਹੈ ਕਿ ਇੱਥੇ ਸਫ਼ਾਈ ਦੇ ਪ੍ਰਬੰਧਾਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ, ਕਿਉਂਕਿ ਇਸ ਤੋਂ ਛੋਟੀਆਂ ਕਮੇਟੀਆਂ ਵਿੱਚ ਵੀ ਇਸ ਤੋਂ ਕਿਤੇ ਵੱਧ ਸਫ਼ਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਖ਼ਤ ਆਦੇਸ਼ ਜਾਰੀ ਕੀਤੇ ਹਨ ਕਿ ਸਾਰੀ ਟੀਮ ਹੁਣੇ ਤੋਂ ਹੀ ਕੰਮ ਉੱਤੇ ਲੱਗ ਜਾਵੇ, ਕਿਉਂਕਿ ਮਾਨਸੂਨ ਸੀਜ਼ਨ ਕਰਕੇ ਕੂੜਾ ਪਿਆ ਰਹਿਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ, ਇਸ ਲਈ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾ‌ਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੂੜੇ ਦੀ ਸੁਚਾਰੂ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਅਤੇ ਜੇਕਰ ਇਸ ਕੰਮ ਵਿੱਚ ਕੋਈ ਢਿੱਲ ਮੱਠ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਘਰਾਂ ਦਾ ਕੂੜਾ ਗਿੱਲਾ ਤੇ ਸੁੱਕਾ ਵੱਖ-ਵੱਖ ਕਰਕੇ ਹੀ ਰੇਹੜੀਆਂ ਵਾਲਿਆਂ ਨੂੰ ਚੁਕਾਉਣ ਤੇ ਬਾਹਰ ਸੜਕਾਂ ’ਤੇ ਨਾ ਸੁੱਟਣ। ਇਸ ਮੌਕੇ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨਾਲ ਵੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆਂ।

Advertisement

ਇਸ ਉਪਰੰਤ ਕੈਬਨਿਟ ਮੰਤਰੀ ਨੇ ਨਗਰ ਨਿਗਮ ਦਫ਼ਤਰ ਵਿਖੇ ਬਲਤੇਜ ਪੰਨੂ, ਮੇਅਰ, ਡਿਪਟੀ ਕਮਿਸ਼ਨਰ, ਕਮਿਸ਼ਨਰ ਨਗਰ ਨਿਗਮ ਤੇ ਕੁਝ ਕੌਂਸਲਰਾਂ ਸਮੇਤ ਨਿਗਮ ਦੇ ਹੋਰਨਾਂ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵੀ ਕੀਤੀ। ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਕਮਿਸ਼ਨਰ ਪਰਮਵੀਰ ਸਿੰਘ ਨੇ ਵਿਸ਼ਵਾਸ ਦੁਆਇਆ ਕਿ ਕੈਬਨਿਟ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਸ਼ਹਿਰ ਵਾਸੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Advertisement
×