DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਤਿਰੰਗੇ ਹੱਥਾਂ ’ਚ ਫੜ ਕੇ ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਰੈਲੀ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਕਮੇਟੀ ਨੇ ਤਿਰੰਗੇ ਝੰਡੇ ਹੱਥਾਂ ਵਿੱਚ ਲੈ ਕੇ ਡੀ ਸੀ ਦਫ਼ਤਰ ਅੱਗੇ ਗੇਟ ਰੈਲੀ ਕੀਤੀ। ਇਸ ਦੌਰਾਨ ‘ਜੈ ਹਿੰਦ’, ‘ਭਾਰਤ ਮਾਤਾ ਦੀ ਜੈ’ ਅਤੇ ‘ਵੰਦੇ ਮਾਤਰਮ’ ਵਰਗੇ ਦੇਸ਼ ਭਗਤੀ ਦੇ...

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਸਰਕਾਰ ਖ਼ਿਲਾਫ਼ ਗੇਟ ਰੈਲੀ ਕਰਦੇ ਹੋਏ ਮਨਿਸਟੀਰੀਅਲ ਮੁਲਾਜ਼ਮ।
Advertisement

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਕਮੇਟੀ ਨੇ ਤਿਰੰਗੇ ਝੰਡੇ ਹੱਥਾਂ ਵਿੱਚ ਲੈ ਕੇ ਡੀ ਸੀ ਦਫ਼ਤਰ ਅੱਗੇ ਗੇਟ ਰੈਲੀ ਕੀਤੀ। ਇਸ ਦੌਰਾਨ ‘ਜੈ ਹਿੰਦ’, ‘ਭਾਰਤ ਮਾਤਾ ਦੀ ਜੈ’ ਅਤੇ ‘ਵੰਦੇ ਮਾਤਰਮ’ ਵਰਗੇ ਦੇਸ਼ ਭਗਤੀ ਦੇ ਨਾਅਰੇ ਲਾਏ ਗਏ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਚੰਡੀਗੜ੍ਹ ਰੈਲੀ ਬਾਰੇ ਵਿੱਤ ਮੰਤਰੀ ਦੇ ਬਿਆਨ ਦੀ ਨਿਖੇਧੀ ਕਰਦਿਆਂ ਨਾਅਰੇਬਾਜ਼ੀ ਕੀਤੀ।

ਸਿਹਤ ਵਿਭਾਗ ਦੇ ਆਗੂ ਸਤੀਸ਼ ਮੂਨਕ, ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਰਾਜਵੀਰ ਬਡਰੁੱਖਾਂ, ਸੰਦੀਪ ਕੌਰ, ਹਰਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਕਾਲਾ ਘਰਾਚੋਂ, ਵਧੀਕ ਜਨਰਲ ਸਕੱਤਰ ਰਣਜੀਤ ਸਿੰਘ ਭੀਖੀ ਨੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਪੰਜਾਬ ਵੱਲੋਂ 7 ਅਗਸਤ ਦੀ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਮਹਾਂ ਰੈਲੀ ਸਬੰਧੀ ਵਿੱਚ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣ ਵਾਲੇ ਬਿਆਨ ਦੀ ਨਿਖੇਧੀ ਕੀਤੀ ਗਈ। ਆਗੂਆਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀ ਮੁਲਾਜ਼ਮ ਜਮਾਤ ਲਈ ਦੇਸ਼ ਵਿਰੋਧੀ ਹੋਣ ਦੇ ਦਿੱਤੇ ਗਏ ਬਿਆਨ ਨਾਲ ਸੂਬੇ ਭਰ ਦੇ ਮੁਲਾਜਮਾਂ ਅੰਦਰ ਭਾਰੀ ਰੋਸ ਫੈਲ ਗਿਆ ਹੈ। ਰੋਸ ਵਜੋਂ ਅੱਜ ਗੇਟ ਰੈਲੀ ਦੌਰਾਨ ਮੁਲਾਜ਼ਮਾਂ ਵੱਲੋਂ ਤਿਰੰਗਾ ਹੱਥਾਂ ਵਿੱਚ ਫੜ ਕੇ ਦੇਸ਼ ਭਗਤੀ ਦੇ ਨਾਅਰੇ ਲਗਾਏ ਗਏ। ਗੇਟ ਰੈਲੀ ਦੇ ਅੰਤ ਵਿੱਚ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਜਥੇਬੰਦੀ ਨਾਲ ਗੱਲਬਾਤ ਕਰਕੇ ਮੰਗਾਂ ਦਾ ਹੱਲ ਨਹੀਂ ਕਰਦੀ ਹੈ ਤਾਂ 13 ਅਗਸਤ ਨੂੰ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ।

Advertisement

Advertisement
Advertisement
×