DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Minku Jawandha Highlights Development Agenda During Campaign: ਚੋਣਾਂ ’ਚ ‘ਆਪ’ ਮੁੜ ਇਤਿਹਾਸ ਰਚੇਗੀ: ਜਵੰਧਾ

ਪੰਜਾਬ ਇਨਫੋਟੈੱਕ ਦੇ ਚੇਅਰਮੈਨ ਵੱਲੋਂ ਸ਼ਕੀਲ ਕਲੋਨੀ ’ਚ ਲੋਕ ਮਿਲਣੀ

  • fb
  • twitter
  • whatsapp
  • whatsapp
featured-img featured-img
ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।
Advertisement

ਪੰਜਾਬ ਇਨਫੋਟੈੱਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਅੱਜ ਸ਼ਹਿਰ ਦੀ ਸ਼ਕੀਲ ਕਲੋਨੀ ਵਿੱਚ ਵਿਸ਼ੇਸ਼ ਲੋਕ ਮਿਲਣੀ ਮੁਹਿੰਮ ਦੌਰਾਨ ਕਿਹਾ ਕਿ ਸੂਬੇ ਵਿੱਚ ਚੱਲ ਰਹੀ ਵਿਕਾਸ ਦੀ ਲਹਿਰ ਅਤੇ ਲੋਕ-ਪੱਖੀ ਫ਼ੈਸਲਿਆਂ ਸਦਕਾ ਆਮ ਆਦਮੀ ਪਾਰਟੀ (ਆਪ) ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਪ੍ਰਚੰਡ ਬਹੁਮਤ ਨਾਲ ਸੱਤਾ ਵਿੱਚ ਆਵੇਗੀ। ਉਹ ਇੱਥੇ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਹੁੰਚੇ ਹੋਏ ਸਨ।

ਪੰਜਾਬ ਸਰਕਾਰ ਵੱਲੋਂ ਵਿੱਢੀ ਜਨਤਕ ਰਾਬਤਾ ਮੁਹਿੰਮ ਤਹਿਤ ਚੇਅਰਮੈਨ ਡਾ. ਜਵੰਧਾ ਨੇ ਸ਼ਕੀਲ ਕਲੋਨੀ ਦੇ ਨਿਵਾਸੀਆਂ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਏ ਗਏ ਇਨਕਲਾਬੀ ਸੁਧਾਰਾਂ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਜਨ-ਕਲਿਆਣਕਾਰੀ ਸਕੀਮਾਂ ਦਾ ਖ਼ਾਕਾ ਸਥਾਨਕ ਲੋਕਾਂ ਸਾਹਮਣੇ ਰੱਖਿਆ। ਲੋਕਾਂ ਦੀਆਂ ਦਿੱਕਤਾਂ ਨੂੰ ਬੇਹੱਦ ਗੰਭੀਰਤਾ ਅਤੇ ਹਮਦਰਦੀ ਨਾਲ ਸੁਣਦਿਆਂ ਡਾ. ਮਿੰਕੂ ਜਵੰਧਾ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪ੍ਰਸ਼ਾਸਨਿਕ ਦਿੱਕਤਾਂ ਦਾ ਤੁਰੰਤ ਅਤੇ ਸਥਾਈ ਨਿਪਟਾਰਾ ਕਰਵਾਇਆ ਜਾਵੇਗਾ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਕਿਸੇ ਵੀ ਪ੍ਰੇਸ਼ਾਨੀ ਨਾਲ ਨਾ ਜੂਝਣਾ ਪਵੇ। ਇਸ ਮੌਕੇ ਸ਼ਬੀਰ ਕੁਮਾਰ, ਦੀਪਕ ਕੁਮਾਰ, ਰਾਜੂ ਯਾਦਵ, ਸਤੀਸ਼ ਕੁਮਾਰ, ਜੈ ਪਾਲ ਚੌਹਾਨ, ਰੂਬਲ ਸ਼ਰਮਾ, ਗੁਰਨਾਮ ਸਿੰਘ, ਹਰੀ ਚੰਦ, ਮੁਕੇਸ਼ ਕੁਮਾਰ, ਦਿਨੇਸ਼ ਕੁਮਾਰ, ਅਵਿਨਾਸ਼ ਕੁਮਾਰ, ਹਰਮਨ, ਆਕਾਸ਼, ਗੌਤਮ, ਕਰਨ ਅਤੇ ਸੁਨੀਲ ਕੁਮਾਰ ਮੌਜੂਦ ਸਨ।

Advertisement

Advertisement
Advertisement
×