DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਿੰਕੂ ਜਵੰਧਾ ਨੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ

ਸਕੂਲਾਂ ਵਿੱਚ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਸਰਕਾਰੀ ਸਕੂਲ ਦੇ ਦੌਰੇ ਮੌਕੇ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ।
Advertisement

ਪੰਜਾਬ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਜਾਣਨ ਲਈ ਇਨਫੋਟੈੱਕ ਪੰਜਾਬ ਦੇ ਚੇਅਰਮੈਨ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਮਾਲਵਾ ਜ਼ੋਨ (ਈਸਟ) ਦੇ ਇੰਚਾਰਜ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਵੱਲੋਂ ਆਪਣੀ ਸਮੁੱਚੀ ਟੀਮ ਸਮੇਤ ਸੰਗਰੂਰ ਦੇ ਪ੍ਰਮੁੱਖ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਉਨ੍ਹਾਂ ਸਕੂਲੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨਾਲ ਚਰਚਾ ਕੀਤੀ। ਜਾਣਕਾਰੀ ਮੁਤਾਬਕ ਡਾ. ਜਵੰਧਾ ਨੇ ਆਪਣੀ ਟੀਮ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸੰਗਰੂਰ ਅਤੇ ਸਕੂਲ ਆਫ਼ ਐਮੀਨੈਂਸ (ਰਾਜ ਹਾਈ ਸਕੂਲ) ਸੰਗਰੂਰ ਦਾ ਦੌਰਾ ਕੀਤਾ। ਸਕੂਲਾਂ ਵਿੱਚ ਪਹੁੰਚਣ ’ਤੇ ਉਨ੍ਹਾਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਕੂਲਾਂ ਵਿੱਚ ਆ ਰਹੀਆਂ ਦਰਪੇਸ਼ ਮੁਸ਼ਕਲਾਂ, ਬੁਨਿਆਦੀ ਢਾਂਚੇ ਦੀਆਂ ਕਮੀਆਂ ਅਤੇ ਵਿਦਿਆਰਥੀਆਂ ਦੀਆਂ ਲੋੜਾਂ ਬਾਰੇ ਚਰਚਾ ਕੀਤੀ ਗਈ। ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲ ਵਿਪਨ ਚਾਵਲਾ ਅਤੇ ਸਰਕਾਰੀ ਕੰਨਿਆ ਸਕੂਲ ਦਾ ਕਾਰਜਭਾਰ ਸੰਭਾਲ ਰਹੀ ਸੁਨੀਤਾ ਰਾਣੀ ਨੇ ਡਾ. ਜਵੰਧਾ ਨੂੰ ਸਕੂਲ ਦੀਆਂ ਗਤੀਵਿਧੀਆਂ ਅਤੇ ਲੋੜਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਤਰਵਿੰਦਰ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ, ਜਿਨ੍ਹਾਂ ਜ਼ਿਲ੍ਹੇ ਦੇ ਸਿੱਖਿਆ ਪੱਧਰ ਬਾਰੇ ਰਿਪੋਰਟ ਸਾਂਝੀ ਕੀਤੀ। ਸਾਰੀਆਂ ਗੱਲਾਂ ਨੂੰ ਸੁਣਨ ਤੋਂ ਬਾਅਦ ਡਾ. ਜਵੰਧਾ ਨੇ ਵਿਸ਼ਵਾਸ ਦਿਵਾਇਆ ਕਿ ਸਿੱਖਿਆ ਵਿਭਾਗ ਸਕੂਲਾਂ ਦੇ ਸੁਧਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਮੌਜੂਦ ਕਮੀਆਂ ਨੂੰ ਜਲਦ ਦੂਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਕੂਲਾਂ ਦੀ ਹਰ ਸਮੱਸਿਆ ਨੂੰ ਪਾਰਟੀ ਹਾਈ ਕਮਾਨ ਅਤੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਇੰਚਾਰਜ ਐਜੂਕੇਸ਼ਨ ਬਹਾਦਰ ਸਿੰਘ ਧੌਲਾ ਵੀ ਮੌਜੂਦ ਸਨ।

Advertisement
Advertisement
×