ਪੱਤਰ ਪ੍ਰੇਰਕ
ਭਵਾਨੀਗੜ੍ਹ, 7 ਜੂਨ
ਇੱਥੋਂ ਨੇੜਲੇ ਪਿੰਡ ਝਨੇੜੀ ਤੋਂ ਲਾਪਤਾ ਹੋਈਆਂ ਨਾਬਾਲਗ ਦੋ ਭੈਣਾਂ ਨੂੰ ਪੁਲੀਸ ਨੇ 48 ਘੰਟਿਆਂ ਅੰਦਰ ਦਿੱਲੀ ਤੋਂ ਬਰਾਮਦ ਕਰ ਲਿਆ। ਥਾਣਾ ਭਵਾਨੀਗੜ੍ਹ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਨਿਰਭੈ ਸਿੰਘ ਵਾਸੀ ਝਨੇੜੀ ਨੇ ਸ਼ਿਕਾਇਤ ਲਿਖਾਈ ਕਿ ਉਸ ਦੀਆਂ ਨਾਬਾਲਗ ਲੜਕੀਆਂ 5 ਜੂਨ ਨੂੰ ਘਰੋਂ ਲਾਪਤਾ ਹੋ ਗਈਆਂ। ਪੁਲੀਸ ਨੇ ਤਕਨੀਕੀ ਮਾਹਿਰਾਂ ਦੇ ਸਹਿਯੋਗ ਨਾਲ ਦੋਵੇਂ ਲੜਕੀਆਂ ਨੂੰ ਦਿੱਲੀ ਬੱਸ ਸਟੈਂਡ ਤੋਂ ਬਰਾਮਦ ਕਰਨ ਦਾ ਦਾਅਵਾ ਕੀਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਲੜਕੀਆਂ ਫੇਸਬੁੱਕ ਰਾਹੀਂ ਕਿਸੇ ਵਿਅਕਤੀ ਨਾਲ ਜੁੜੀਆਂ ਹੋਈਆਂ ਸਨ ਅਤੇ ਉਸ ਦੇ ਬਹਿਕਾਵੇ ਵਿੱਚ ਆ ਕੇ ਬਿਹਤਰ ਜ਼ਿੰਦਗੀ ਦੀ ਆਸ ਕਾਰਨ ਘਰੋਂ ਚਲੀਆਂ ਗਈਆਂ ਸਨ।