DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Mission Punjab 2027: ਅਕਾਲੀ ਅਤੇ ਪੰਥਕ ਧਿਰਾਂ ਨੂੰ ਕੌਮ ਦੇ ਹਿੱਤਾਂ ਲਈ ਇਕਜੁੱਟ ਹੋਣ ਦੀ ਲੋੜ ’ਤੇ ਜ਼ੋਰ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਮਿਸ਼ਨ ਪੰਜਾਬ-2027 ਤਹਿਤ ਸਿਆਸੀ ਕਾਨਫਰੰਸ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਮਿਸ਼ਨ ਪੰਜਾਬ 2027 ਦੇ ਨਾਮ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਢ ਦਿੱਤੀ ਗਈ ਹੈ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਿਆਸੀ ਕਾਨਫਰੰਸਾਂ ਦੀ ਮੁਹਿੰਮ ਤਹਿਤ ਸੰਗਰੂਰ ਲੋਕ ਸਭਾ ਹਲਕੇ ਦੀ ਕਾਨਫਰੰਸ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਕੀਤੀ ਗਈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਨੇ ਮੰਚ ਤੋਂ ਪੰਥਕ ਏਕਤਾ ਦਾ ਸੱਦਾ ਦਿੱਤਾ ਅਤੇ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਨੂੰ ਨਿੱਜੀ ਮੱਤਭੇਦ ਭੁਲਾ ਕੇ ਸਿੱਖ ਕੌਮ ਦੇ ਵਡੇਰੇ ਹਿੱਤਾਂ ਲਈ ਇਕੱਠੇ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਨੂੰ ਨਿੱਜੀ ਮੱਤਭੇਦ ਭੁਲਾ ਕੇ ਸਿੱਖ ਕੌਮ ਦੇ ਵਡੇਰੇ ਹਿੱਤਾਂ ਲਈ ਇੱਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਏਕਤਾ ਸਮੇਂ ਦੀ ਮੁੱਖ ਲੋੜ ਹੈ। ਸਾਰੀਆਂ ਅਕਾਲੀ ਧਿਰਾਂ ਨੂੰ ਆਪਸੀ ਸਾਂਝ ਅਤੇ ਸਹਿਯੋਗ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਗੁਰੂ ਸਾਹਿਬਾਨ ਨੇ ਜਿਥੇ ਮੀਰੀ-ਪੀਰੀ ਦਾ ਮਹਾਨ ਫਲਸਫ਼ਾ ਦਿੱਤਾ ਉਥੇ ਵੱਖਰੀ ਲਿੱਪੀ ਅਤੇ ਸਰਬੱਤ ਦੇ ਭਲੇ ਦਾ ਸਿਧਾਂਤ ਬਖਸ਼ਿਆ ਪਰੰਤੂ ਕਈ ਵਾਰ ਫਿਰਕੂ ਤਾਕਤਾਂ ਦੇ ਬਹਿਕਾਵੇ ਵਿਚ ਆ ਕੇ ਆਪਣੀ ਅਮੀਰ ਵਿਰਾਸਤ ਭੁੱਲ ਜਾਂਦੇ ਹਾਂ ਜਿਸ ਕਾਰਨ ਕੌਮ ਦਾ ਨੁਕਸਾਨ ਹੁੰਦਾ ਹੈ।

Advertisement

ਸ੍ਰੀ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣ ਵਿਚ ਪੰਥਕ ਲਹਿਰ ਮਜ਼ਬੂਤੀ ਨਾਲ਼ ਉਭਰੇਗੀ। ਉਨ੍ਹਾਂ ਕਿਹਾ ਕਿ ਸਾਨੂੰ ਆਟਾ, ਦਾਲ ਤੇ ਹੋਰ ਲਾਲਚਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਲਈ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਉਨ੍ਹਾਂ ਨੇ ਸੰਸਦ ਮੈਂਬਰ ਹੁੰਦਿਆਂ ਕੇਂਦਰ ਤੋਂ ਮਨਜ਼ੂਰ ਕਰਵਾਇਆ ਸੀ ਪਰੰਤੂ ਮੌਜੂਦਾ ਮੁੱਖ ਮੰਤਰੀ ਇਸ ਪ੍ਰੋਜੈਕਟ ਨੂੰ ਆਪਣੀ ਪਾਰਟੀ ਦਾ ਸੁਪਨਾ ਕਹਿ ਕੇ ਪ੍ਰਚਾਰ ਕਰ ਰਹੇ ਹਨ।

Advertisement

Advertisement
×