ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਰਿਸ਼ਦ ਜ਼ੋਨ ਫੱਗੂਵਾਲਾ ਤੋਂ ਉਮੀਦਵਾਰ ਅਵਤਾਰ ਸਿੰਘ ਅਤੇ ਜ਼ਿਲ੍ਹਾ ਪਰਿਸ਼ਦ ਜ਼ੋਨ ਮਾਝੀ ਤੋਂ ਉਮੀਦਵਾਰ ਜਗਜੀਤ ਕੌਰ ਸਮੇਤ ਬਲਾਕ ਸਮਿਤੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਇੱਕ ਦਰਜਨ ਪਿੰਡਾਂ ਵਿੱਚ ਚੋਣ ਰੈਲੀਆਂ ਕੀਤੀਆਂ ਗਈਆਂ।
ਵੱਖ ਵੱਖ ਪਿੰਡਾਂ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬਿਨਾਂ ਸਿਫਾਰਸ਼ ਸਰਕਾਰੀ ਨੌਕਰੀਆਂ ਦੇਣ, ਘਰਾਂ ਦੀ ਬਿਜਲੀ ਮੁਫ਼ਤ ਕਰਨ, ਖੇਤਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਦੇਣ ਵਰਗੇ ਇਤਹਾਸਕ ਕੰਮਾਂ ਨੂੰ ਲੈਕੇ ਉਹ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ। ਉਨ੍ਹਾਂ ਕੁੱਝ ਅਜ਼ਾਦ ਉਮੀਦਵਾਰਾਂ ਦੇ ਭੁਲੇਖਾ ਪਾਉਣ ਵਾਲੇ ਪ੍ਰਚਾਰ ਤੋਂ ਸੁਚੇਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਾਰੇ ਉਮੀਦਵਾਰ ਝਾੜੂ ਦੇ ਚੋਣ ਨਿਸ਼ਾਨ ਤੇ ਚੋਣ ਲੜ ਰਹੇ ਹਨ ਅਤੇ 14 ਦਸੰਬਰ ਨੂੰ ਝਾੜੂ ਵਾਲੇ ਚੋਣ ਨਿਸ਼ਾਨ ਤੇ ਹੀ ਮੋਹਰ ਲਗਾਉਣੀ ਹੈ।
ਇਸ ਮੌਕੇ ਬਲਾਕ ਸਮਿਤੀ ਦੇ ਉਮੀਦਵਾਰ ਬਲਜਿੰਦਰ ਸਿੰਘ, ਵਿਕਰਮ ਸਿੰਘ ਨਕਟੇ, ਸੁਖਜਿੰਦਰ ਸਿੰਘ, ਹਰਵਿੰਦਰ ਕੌਰ, ਸੁਰਜੀਤ ਕੌਰ, ਚਰਨਜੀਤ ਕੌਰ ਸਮੇਤ ਗੁਰਪ੍ਰੀਤ ਸਿੰਘ ਆਲੋਅਰਖ, ਅਵਤਾਰ ਸਿੰਘ ਤਾਰੀ, ਗੁਰਪ੍ਰੀਤ ਸਿੰਘ ਫੱਗੂਵਾਲਾ, ਸ਼ਿੰਦਰਪਾਲ ਕੌਰ ਅਤੇ ਲਖਵਿੰਦਰ ਸਿੰਘ ਫੱਗੂਵਾਲਾ ਆਦਿ ਹਾਜ਼ਰ ਸਨ।

