ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕ ਭਰਾਜ ਨੇ ‘ਆਪ’ ਉਮੀਦਵਾਰਾਂ ਲਈ ਚੋਣ ਮੁਹਿੰਮ ਭਖਾਈ

ਹਲਕੇ ਦੇ ਇੱਕ ਦਰਜਨ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ
ਪਿੰਡ ਝਨੇੜੀ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਭਰਾਜ।
Advertisement

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਰਿਸ਼ਦ ਜ਼ੋਨ ਫੱਗੂਵਾਲਾ ਤੋਂ ਉਮੀਦਵਾਰ ਅਵਤਾਰ ਸਿੰਘ ਅਤੇ ਜ਼ਿਲ੍ਹਾ ਪਰਿਸ਼ਦ ਜ਼ੋਨ ਮਾਝੀ ਤੋਂ ਉਮੀਦਵਾਰ ਜਗਜੀਤ ਕੌਰ ਸਮੇਤ ਬਲਾਕ ਸਮਿਤੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਇੱਕ ਦਰਜਨ ਪਿੰਡਾਂ ਵਿੱਚ ਚੋਣ ਰੈਲੀਆਂ ਕੀਤੀਆਂ ਗਈਆਂ।

ਵੱਖ ਵੱਖ ਪਿੰਡਾਂ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬਿਨਾਂ ਸਿਫਾਰਸ਼ ਸਰਕਾਰੀ ਨੌਕਰੀਆਂ ਦੇਣ, ਘਰਾਂ ਦੀ ਬਿਜਲੀ ਮੁਫ਼ਤ ਕਰਨ, ਖੇਤਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਦੇਣ ਵਰਗੇ ਇਤਹਾਸਕ ਕੰਮਾਂ ਨੂੰ ਲੈਕੇ ਉਹ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ। ਉਨ੍ਹਾਂ ਕੁੱਝ ਅਜ਼ਾਦ ਉਮੀਦਵਾਰਾਂ ਦੇ ਭੁਲੇਖਾ ਪਾਉਣ ਵਾਲੇ ਪ੍ਰਚਾਰ ਤੋਂ ਸੁਚੇਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਾਰੇ ਉਮੀਦਵਾਰ ਝਾੜੂ ਦੇ ਚੋਣ ਨਿਸ਼ਾਨ ਤੇ ਚੋਣ ਲੜ ਰਹੇ ਹਨ ਅਤੇ 14 ਦਸੰਬਰ ਨੂੰ ਝਾੜੂ ਵਾਲੇ ਚੋਣ ਨਿਸ਼ਾਨ ਤੇ ਹੀ ਮੋਹਰ ਲਗਾਉਣੀ ਹੈ।

Advertisement

ਇਸ ਮੌਕੇ ਬਲਾਕ ਸਮਿਤੀ ਦੇ ਉਮੀਦਵਾਰ ਬਲਜਿੰਦਰ ਸਿੰਘ, ਵਿਕਰਮ ਸਿੰਘ ਨਕਟੇ, ਸੁਖਜਿੰਦਰ ਸਿੰਘ, ਹਰਵਿੰਦਰ ਕੌਰ, ਸੁਰਜੀਤ ਕੌਰ, ਚਰਨਜੀਤ ਕੌਰ ਸਮੇਤ ਗੁਰਪ੍ਰੀਤ ਸਿੰਘ ਆਲੋਅਰਖ, ਅਵਤਾਰ ਸਿੰਘ ਤਾਰੀ, ਗੁਰਪ੍ਰੀਤ ਸਿੰਘ ਫੱਗੂਵਾਲਾ, ਸ਼ਿੰਦਰਪਾਲ ਕੌਰ ਅਤੇ ਲਖਵਿੰਦਰ ਸਿੰਘ ਫੱਗੂਵਾਲਾ ਆਦਿ ਹਾਜ਼ਰ ਸਨ।

 

Advertisement
Show comments