ਵਿਧਾਇਕ ਭਰਾਜ ਵੱਲੋਂ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੀ ਡਾਇਰੈਕਟਰੀ ਰਿਲੀਜ਼

ਵਿਧਾਇਕ ਭਰਾਜ ਵੱਲੋਂ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੀ ਡਾਇਰੈਕਟਰੀ ਰਿਲੀਜ਼

ਸੀਨੀਅਰ ਸਿਟੀਜ਼ਨ ਦਫ਼ਤਰ ਵਿੱਚ ਡਾਇਰੈਕਟਰੀ ਰਿਲੀਜ਼ ਕਰਦੇ ਹੋਏ ਵਿਧਾਇਕ ਨਰਿੰਦਰ ਕੌਰ ਭਰਾਜ ਤੇ ਹੋਰ|

ਮਹਿੰਦਰ ਕੌਰ ਮੰਨੂ

ਸੰਗਰੂਰ, 5 ਜੁਲਾਈ

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵੱਲੋਂ ਸ਼ਹਿਰ ਦੇ ਬਨਾਸਰ ਬਾਗ਼ ਵਿੱਚ ਸਥਿਤ ਦਫ਼ਤਰ ਵਿੱਚ ਸਮਾਗਮ ਕੀਤਾ ਗਿਆ| ਸੰਸਥਾ ਦੇ ਪ੍ਰਧਾਨ ਪਾਲਾ ਮੱਲ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿਚ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮੇਂ ਉਨ੍ਹਾਂ ਨਾਲ ਉਨ੍ਹਾਂ ਦੇ ਪਿਤਾ ਗੁਰਨਾਮ ਸਿੰਘ ਭਰਾਜ, ਗੁਰਮੇਲ ਸਿੰਘ ਘਰਾਚੋਂ ਅਤੇ ਗੁਰਪਾਲ ਸਿੰਘ ਗਿੱਲ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਹੋਏ| ਬੀਬੀ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਸੀਨੀਅਰ ਸਿਟੀਜ਼ਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਉਹ ਸੰਸਥਾ ਦੇ ਮੈਂਬਰਾਂ ਨਾਲ ਮੀਟਿੰਗ ਕਰ ਕੇ ਬਜਟ ਦੀ ਰੌਸ਼ਨੀ ਵਿਚ ਵਿਚਾਰ ਕਰ ਕੇ ਸੁਝਾਅ ਪ੍ਰਾਪਤ ਕਰਨਗੇ|

ਸੰਸਥਾ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਜੱਸੀ ਦੇ ਸਟੇਜ ਸੰਚਾਲਨ ਅਧੀਨ ਫ਼ਕੀਰ ਚੰਦ ਦੇ ਦੇਸ਼ ਭਗਤੀ ਗੀਤ ਨਾਲ ਸਮਾਗਮ ਆਰੰਭ ਹੋਇਆ। ਗੌਰਮਿੰਟ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਜੀਤ ਸਿੰਘ ਢੀਂਡਸਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ| ਇਸ ਮੌਕੇ ਸੰਸਥਾ ਦੇ ਮੈਂਬਰਾਂ ਅਤੇ ਹੋਰ ਮਹੱਤਵਪੂਰਨ ਵੇਰਵਿਆਂ ਤੇ ਜਾਣਕਾਰੀ ਸਣੇ ਤਿਆਰ ਕੀਤੀ ਡਾਇਰੈਕਟਰੀ ਬੀਬਾ ਭਰਾਜ ਦੇ ਨਾਲ ਗੁਰਮੇਲ ਸਿੰਘ ਘਰਾਚੋਂ, ਸੁਰਿੰਦਰਪਾਲ ਸਿੰਘ ਸਿਦਕੀ, ਪ੍ਰਧਾਨ ਪਾਲਾ ਮੱਲ ਸਿੰਗਲਾ ਅਤੇ ਡਾ. ਉਡਾਰੀ ਆਦਿ ਨੇ ਜਾਰੀ ਕੀਤੀ|

ਇਸ ਦੌਰਾਨ ਵਿਧਾਇਕਾ ਭਰਾਜ ਨੇ ਕਿਹਾ ਕਿ ਉਹ ਅੱਜ ਬਜ਼ੁਰਗਾਂ ਤੋਂ ਆਸ਼ੀਰਵਾਦ ਲੈਣ ਆਏ ਹਨ| ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੀਨੀਅਰ ਸਿਟੀਜ਼ਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਜਲਦੀ ਹੀ ਉਹ ਸੰਸਥਾ ਦੇ ਮੈਂਬਰਾਂ ਨਾਲ ਮੀਟਿੰਗ ਕਰ ਕੇ ਬਜਟ ਦੀ ਸਬੰਧੀ ਵਿਚਾਰ-ਵਟਾਂਦਰਾ ਕਰ ਕੇ ਸੁਝਾਅ ਪ੍ਰਾਪਤ ਕਰਨਗੇ| ਇਸ ਮੌਕੇ ਗੁਰਮੇਲ ਸਿੰਘ ਘਰਾਚੋਂ ਨੇ ਕਿਹਾ ਕਿ ਮਾਨ ਸਰਕਾਰ ਆਪਣੇ ਕੀਤੇ ਐਲਾਨਾਂ ’ਤੇ ਖਰੀ ਉਤਰੇਗੀ| 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All