ਵਿਧਾਇਕ ਗੋਲਡੀ ਵੱਲੋਂ ਬੱਸ ਅੱਡੇ ਦਾ ਉਦਘਾਟਨ

ਵਿਧਾਇਕ ਗੋਲਡੀ ਵੱਲੋਂ ਬੱਸ ਅੱਡੇ ਦਾ ਉਦਘਾਟਨ

ਬੱਸ ਅੱਡੇ ਦਾ ਉਦਘਾਟਨ ਕਰਨ ਮੌਕੇ ਵਿਧਾਇਕ ਦਲਵੀਰ ਸਿੰਘ ਗੋਲਡੀ।

ਹਰਦੀਪ ਸਿੰਘ ਸੋਢੀ
ਧੂਰੀ, 17 ਸਤੰਬਰ

ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਅੱਜ ਨਵੀਨੀਕਰਨ ਤੋਂ ਬਾਅਦ ਤਿਆਰ ਹੋਏ ਸਥਾਨਕ ਬੱਸ ਅੱਡੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਗੋਲਡੀ ਨੇ ਦੱਸਿਆ ਕਿ 15 ਲੱਖ ਰੁਪਏ ਦੀ ਲਾਗਤ ਨਾਲ ਬੱਸ ਅੱਡੇ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਤਹਿਤ ਬੱਸ ਅੱਡੇ ਵਿੱਚ ਇੰਟਰਲਾਕ ਟਾਈਲਾਂ ਦਾ ਫਰਸ਼ ਅਤੇ ਮੁਸਾਫਰਾਂ ਦੀ ਸਹੂਲਤ ਲਈ ਬਾਸ਼ਰੂਮ ਬਣਾਇਆ ਹੈ। ਵਿਧਾਇਕ ਨੇ ਬੱਸ ਅੱਡਾ ਸ਼ਹਿਰੋਂ ਬਾਹਰ ਜਾਣ ਦੀ ਚਰਚਾ ’ਤੇ ਵਿਰਾਮ ਲਗਾਉਂਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਅਤੇ ਬੱਸ ਅੱਡਾ ਬਾਹਰ ਜਾਣ ਦੀ ਸੂਰਤ ਵਿਚ ਲੋਕਾਂ ਦਾ ਵਪਾਰ ਪ੍ਰਭਾਵਿਤ ਹੋਣ ਨੂੰ ਦੇਖਦਿਆਂ ਪੁਰਾਣੇ ਬੱਸ ਅੱਡੇ ਦਾ ਹੀ ਨਵੀਨੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਂਦਿਆਂ ਰਹਿੰਦੀਆਂ ਗਲੀਆਂ ਨੂੰ ਵੀ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫਸਲਾਂ ਦਾ ਸਮਰਥਨ ਮੁੱਲ ਖਤਮ ਕਰ ਕੇ ਅਮੀਰ ਘਰਾਣਿਆਂ ਕੋਲ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵੇਚਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮਨੀਸ਼ ਗਰਗ, ਹਨੀ ਤੂਰ, ਬਲਵੰਤ ਸਿੰਘ, ਆਸ਼ਾ ਰਾਣੀ ਲੱਧਣ ਸਾਬਕਾ ਸੀਨੀਅਰ ਮੀਤ ਪ੍ਰਧਾਨ, ਰਜਿੰਦਰ ਲੱਧੜ, ਪ੍ਰੇਮ ਠੇਕੇਦਾਰ ਤੇ ਕੁਨਾਲ ਗਰਗ ਵੀ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All